Tuesday, November 24, 2026

ਜਥੇ: ਅਵਤਾਰ ਸਿੰਘ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫਦ ਯੂ.ਪੀ ਦੇ ਗਵਰਨਰ ਨੂੰ ਮਿਲੇਗਾ

Avtar S Makkarਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਸਜ਼ਾ ਪੂਰੀ ਕਰ ਚੁੱਕਿਆ ਸ. ਵਰਿਆਮ ਸਿੰਘ ਜੋ ਆਪਣੀ ਅੱਖਾਂ ਦੀ ਰੌਸ਼ਨੀ ਗਵਾ ਚੁੱਕਿਆ ਹੈ, ਨੂੰ ਰਿਹਾਅ ਕਰਵਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫਦ 9 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਗਵਰਨਰ ਸ੍ਰੀ ਰਾਮ ਨਾਇਕ ਨੂੰ ਦੁਪਹਿਰ 2 ਵਜੇ ਗਵਰਨਰ ਹਾਊਸ ਵਿਖੇ ਮਿਲੇਗਾ। ਉੱਤਰ ਪ੍ਰਦੇਸ਼ ਦੇ ਗਵਰਨਰ ਨੂੰ ਮਿਲਣ ਵਾਲੇ ਪੰਜ ਮੈਂਬਰੀ ਵਫਦ ਵਿੱਚ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਸ. ਦਲਮੇਘ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਅਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਆਦਿ ਸ਼ਾਮਲ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply