ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁੱਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12.00 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
Check Also
ਸਰਹੱਦੀ ਪਿੰਡ ਮੋਦੇ ਵਿੱਚ ਜਾ ਕੇ ਜਿਲ੍ਹਾ ਅਧਿਕਾਰੀਆਂ ਨੇ ਕੀਤੀ ਬੱਚਿਆਂ ਦੀ ਕੌਂਸਲਿੰਗ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ ਸਾਹਨੀ ਵਲੋਂ ਸਰਹੱਦੀ ਪਿੰਡ …