ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ
ਤਿੰਨ ਕਰਮਚਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ।ਇਹਨਾਂ ਮੁਲਾਜ਼ਮਾਂ ਵਿੱਚ ਸੁਪਰਡੈਂਟ ਅਸ਼ਨੀਲ ਕੁਮਾਰ, ਜਿਲ੍ਹਾ ਤਕਨੀਕੀ ਕੋਆਰਡੀਨੇਟਰ ਪ੍ਰਿੰਸ ਸਿੰਘ ਅਤੇ ਲੀਗਲ ਸੈਲ ਕਲਰਕ ਸ਼੍ਰੀਮਤੀ ਨੇਹਾ ਸ਼ਾਮਲ ਹਨ।ਅੱਜ ਮਹੀਨਾਵਾਰੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਇਹਨਾਂ ਨੇ ਕੇਵਲ ਆਪਣੇ ਡਿਊਟੀ ਸਮੇਂ ਦੌਰਾਨ ਹੀ ਨਹੀਂ ਬਲਕਿ ਦੇਰ ਰਾਤ ਤੱਕ ਆਪਣੇ ਵਿਭਾਗਾਂ ਵਿੱਚ ਕੰਮ ਕਰਕੇ ਲੰਬਿਤ ਪਏ ਕੰਮਾਂ ਨੂੰ ਮੁਕੰਮਲ ਕੀਤਾ ਹੈ।ਉਨਾਂ ਸਾਰੇ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਨ੍ਹਾ ਮੁਲਾਜ਼ਮਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨਲਾਈਨ ਸੇਵਾਵਾਂ ਉਪਰ ਕੰਮ ਕਰ ਰਹੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਬਿਹਤਰ ਕਾਰਗੁਜ਼ਾਰੀ ਵਿਖਾਉਣ ‘ਤੇ ਇਸ ਸ਼੍ਰੇਣੀ ਵਿੱਚ ਸਨਮਾਨਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਿਤ ਸਰੀਨ, ਸਹਾਇਕ ਕਮਿਸ਼ਨਰ ਸ੍ਰੀਮਤੀ ਸੋਨਮ, ਸਹਾਇਕ ਕਮਿਸਸ਼ਨਰ ਗੁਰਸਿਮਰਨ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media