ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਵਿੱਚ ਬਤੌਰ ਕਲਰਕ ਸੇਵਾਵਾਂ ਨਿਭਾਅ ਰਹੇ ਬਲਦੇਵ ਸਿੰਘ ਅੱਜ
ਆਪਣੇ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ।ਦੱਸਣਯੋਗ ਹੈ ਕਿ ਉਹ ਪਿਛਲੇ 30 ਸਾਲਾਂ ਤੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਅ ਰਹੇ ਸਨ।ਉਨ੍ਹਾਂ ਦਾ ਅੰਤਿਮ ਸੰਸਕਾਰ ਗੁ. ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ, ਜਿਥੇ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਅਗਨ ਭੇਂਟ ਕੀਤਾ।ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਲੜਕਾ ਅਤੇ ਇੱਕ ਲੜਕੀ ਛੱਡ ਗਏ ਹਨ।
ਇਸ ਮੌਕੇ ਜਿਲ੍ਹਾ ਲੋਕ ਸੰਪਰਕ ਅਫਸਰ ਸ਼ੇਰ ਜੰਗ ਸਿੰਘ ਹੁੰਦਲ, ਰਿਟਾ: ਡਿਪਟੀ ਡਾਇਰੈਕਟਰ ਸੁਖਦੇਵ ਸਿੰਘ ਰੰਧਾਵਾ, ਸਹਾਇਕ ਲੋਕ ਸੰਪਰਕ ਅਫਸਰ ਯੋਗੇਸ਼ ਕੁਮਾਰ, ਜਗਵਿੰਦਰ ਸਿੰਘ, ਸਦਾਨੰਦ ਕੁਮਾਰ, ਨਰਿੰਦਰ ਸਿੰਘ, ਅੰਮ੍ਰਿਤ ਸਿੰਘ, ਅਰਵਿੰਦਰਪਾਲ ਸਿੰਘ ਅਤੇ ਸ਼ਿਵਾ ਕੁੰਦਰ ਵੀ ਹਾਜ਼ਰ ਸੀ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media