ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੇ ਕੈਮੀਰੋਨ ਦੀ ਅਗਵਾਈ ਹੇਠ ਆਏ ਵਫਦ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਉਚੇਚੇ ਤੌਰ ਤੇ ਦੌਰਾ ਕੀਤਾ ਗਿਆ ਅਤੇ ਇਸ ਗੱਲ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਗਈਆਂ ਕੇ ਦੋਵਾਂ ਦੇਸ਼ਾ ਦੇ ਵਿਚ ਉਚੇਰੀ ਸਿੱਖਿਆ ਨੂੰ ਲੈ ਕੇ ਹੋਰ ਰਿਸ਼ਤੇ ਕਿਵੇਂ ਮਜ਼ਬੂਤ ਕੀਤੇ ਜਾ ਸਕਦੇ ਹਨ।ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਉਹਨਾਂ ਦਾ ਫੁੱਲਾਂ ਦਾ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ।ਉਹਨਾਂ ਨੂੰ ਅਤੇ ਉਹਨਾਂ ਨਾਲ ਆਦੇ ਮੈਂਬਰਾਂ ਨੂੰ ਵੀ ਕਾਫੀ ਟੇਬਲ ਬੁੱਕ ਦੇ ਕੇ ਸਨਮਾਨਿਤ ਕੀਤਾ ਗਿਆ।ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੇ ਕੈਮੀਰੋਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਤਾਵਰਣ ਅਤੇ ਖਾਸ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਖ-ਵੱਖ ਉਪਲੱਬਧੀਆਂ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ।
ਯੂਨੀਵਰਸਿਟੀ ਦੀ ਇਸ ਫੇਰੀ ਦੌਰਾਨ ਉਨ੍ਹਾਂ ਮਿਆਸ ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ, ਐਗਰੀਕਲਚਰ, ਐਜੂਕੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ।ਉਨ੍ਹਾਂ ਚੱਲ ਰਹੇ ਖੋਜ਼ ਅਤੇ ਅਕਾਦਮਿਕ ਕਾਰਜ਼ਾਂ ਬਾਰੇ ਡੂੰਘਾਈ ਨਾਲ ਜਾਣਕਾਰੀ ਲਈ ਅਤੇ ਕਿਹਾ ਕਿ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਗਈਆਂ ਇਹਨਾਂ ਪਹਿਲਕਦਮੀਆਂ ਦੀ ਸ਼ਲਾਘਾ ਕਰਦੇ ਹਨ।ਇਸ ਸਮੇਂ ਉਹਨਾਂ ਦੇ ਨਾਲ ਬ੍ਰਿਟਿਸ਼ ਡਿਪਟੀ ਹਾਈ ਕਮੀਸ਼ਨਰ, ਕੈਰੋਲੀਨ ਰੋਵਟ, ਡਿਪਟੀ ਹੈਡ ਅਮਨ ਗਰੇਵਾਲ, ਕਮਿਊਨੀਕੇਸ਼ਨ ਹੈਡ, ਡੇਵਿਡ ਰਸਲ, ਡਿਜੀਟਲ ਕੰਟੈਂਟ ਪ੍ਰੋਡਿਊਸਰ ਲਕਸ਼ੇ ਸਾਗਰ ਮੋਜ਼ੂਦ ਸਨ।ਉਹਨਾਂ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ `ਤੇ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਉਹ ਦੱਸਣ ਅੰਤਰ-ਰਾਸ਼ਟਰੀ ਪੱਧਰ ‘ਤੇ ਉਚੇਰੀ ਸਿੱਖਿਆ ਨੂੰ ਹੋਰ ਕਿਹੜੀਆਂ ਨਵੀਆਂ ਦਿਸ਼ਾਵਾਂ ਵੱਲ ਲੈ ਕੇ ਜਾਇਆ ਜਾ ਸਕਦਾ ਹੈ।ਮਿਸ ਲਿੰਡੇ ਕੈਮੀਰੋਨ ਨੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. (ਡਾ.) ਪਲਵਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਯੂਨੀਵਰਸਿਟੀ ਦੇ ਬ੍ਰਿਟਿਸ਼ ਦੇਸ਼ਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਅੰਤਰਰਾਸ਼ਟਰੀ ਸਬੰਧਾਂ ਵਿੱਚ ਹੋਰ ਅੱਗੇ ਵਧਣ ਬਾਰੇ ਚਰਚਾ ਕੀਤੀ।ਇਸ ਸਮੇਂ ਉਹਨਾਂ ਦੇ ਨਾਲ ਐਜੂਕੇਸ਼ਨ ਵਿਭਾਗ ਦੇ ਮੁੱਖੀ ਪ੍ਰੋ. (ਡਾ.) ਅਮਿਤ ਕੌਟਸ, ਪੋ੍ਰ. ਇੰਚਾਰਜ਼ ਪਬਲਿਕ ਰਿਲੇਸ਼ਨਜ, ਡਾ. ਵਸੂਧਾ ਸੰਬਿਆਲ, ਮਿਆਸ ਜੀਐਨਡੀਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ ਮੁੱਖੀ ਡਾ. ਅਮਰਿੰਦਰ ਸਿੰਘ, ਮਿਸ ਗਗਨਦੀਪ. ਕੇ.ਗੇਹਲੇ, ਪਬਲਿਕ ਰਿਲੇਸ਼ਨ ਵਿਭਾਗ ਦੇ ਡਾਇਰੈਕਟਰ ਪਰਵੀਨ ਪੁਰੀ, ਪਬਲਿਕ ਰਿਲੇਸ਼ਨ ਵਿਭਾਗ ਦੇ ਸਹਾਇਕ ਪਬਲਿਕ ਰਿਲੇਸ਼ਨ ਆਫਸਰ ਡਾ. ਇੰਦਰਜੀਤ ਸਿੰਘ ਮੌਜ਼ੂਦ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …