Saturday, September 12, 2026

ਕਰਨਦੀਪ ਸਿੰਘ ਭਾਜਪਾ ਪੂਰਬੀ ਮੰਡਲ ਦੇ ਸਕੱਤਰ ਬਣੇ

PPN0801201412

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਭਾਜਪਾ ਮੰਡਲ ਪੂਰਬੀ ਦੀ ਮੀਟਿੰਗ ਮੰਡਲ ਪ੍ਰਧਾਨ ਸ੍ਰੀ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪ੍ਰਤਾਪ ਨਗਰ ਵਿਖੇ ਹੋਈ, ਜਿਸ ਵਿੱਚ ਹੱਲਕਾ ਪੂਰਬੀ ਤੋਂ ਮੁੱਖ ਪਾਰਲੀਮਾਨੀ ਸਕੱਤਰ ਮੈਡਮ ਨਵਜੋਤ ਕੌਰ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਮੰਡਲ ਵਿੱਚ ਭਾਜਪਾ ਮੈਂਬਰਸ਼ਿਪ ਮੁਹਿੰਮ ਨੂੰ ਹੁਲਾਰਾ ਦੇਣ ਲਈ ਨਵੀਆਂ ਨਿਯੁੱਕਤੀਆਂ ਕਰਦਿਆਂ ਕਰਨਦੀਪ ਸਿੰਘ ਪ੍ਰਤਾਪ ਨਗਰ ਨੂੰ ਪੂਰਬੀ ਭਾਜਪਾ ਮੰਡਲ ਦਾ ਸਕੱਤਰ ਨਿਯੁੱਕਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੈਡਮ ਨਵਜੋਤ ਕੌਰ ਸਿੱਧੂ ਨੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਵੱਲੋਂ 22 ਜਨਵਰੀ ਨੂੰ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਹਲਕਾ ਵਾਸੀਆਂ ਨੁੰ ਲਾਮਬੰਦ ਕੀਤਾ ਜਾ ਰਿਹਾ ਹੈ।ਇਸ ਮੌਕੇ ਨਵਨਿਯੁੱਕਤ ਮੰਡਲ ਸਕੱਤਰ ਕਰਨਦੀਪ ਸਿੰਘ ਨੇ ਭਾਜਪਾ ਹਾਈ ਕਮਾਂਡ ਤੇ ਮੈਡਮ ਸਿੱਧੂ ਦਾ ਧੰਨਵਾਦ ਕਰਦਿਆਂ ਸੌਂਪੀ ਗਈ ਸੇਵਾ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਯਕੀਨ ਦਿਵਾਇਆ।ਇਸ ਮੀਟਿੰਗ ਵਿੱਚ ਆਸ਼ੂ, ਸੰਜੀਵ ਕੁਮਾਰ, ਰਕੇਸ਼ ਗਿੱਲ, ਮਨਿੰਦਰ ਸਿੰਘ, ਅਨੂਪ ਸਿੰਘ ਢੋਟ, ਸੁਰਿੰਦਰ ਬਾਜਵਾ, ਬਾਲ ਕਿਸ਼ਨ ਸ਼ਰਮਾ ਆਦਿ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply