Wednesday, October 16, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਯੂਥ ਫ਼ੈਸਟੀਵਲ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਯੂਥ ਫ਼ੈਸਟੀਵਲ-2024 ਦੌਰਾਨ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਐਸੋਸੀਏਟ ਕਾਲਜਾਂ ਦੀ ਸ਼੍ਰੇਣੀ ’ਚ ਚੈਂਪੀਅਨ ਟਰਾਫ਼ੀ ਆਪਣੇ ਨਾਮ ਕੀਤੀ ਹੈ।
ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਕੀਤੇ ਬਿਹਤਰੀਨ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਵਿਦਿਆਰਥਣਾਂ ਵਿੱਦਿਆ ਦੇ ਨਾਲ-ਨਾਲ ਹੋਰਨਾਂ ਸਰਗਰਮੀਆਂ ’ਚ ਸ਼ਾਨਦਾਰ ਉਪਲੱਬਧੀਆਂ ਆਪਣੇ ਨਾਮ ’ਤੇ ਦਰਜ਼ ਕਰਵਾ ਰਹੀਆਂ ਹਨ।
ਪ੍ਰਿੰ: ਨਾਨਕ ਸਿੰਘ ਨੇ ਕਿਹਾ ਕਿ ਉਕਤ ਮੁਕਾਬਲੇ ’ਚ ਕਾਲਜ ਦੀ ਟੀਮ ਨੇ ਸੰਗੀਤ (ਸ਼ਬਦ ਗਾਇਨ), ਡਾਂਸ (ਗਿੱਧਾ), ਸਾਹਿਤਕ (ਵਕਸ਼ਨ, ਕਾਵਿ-ਸੰਗ੍ਰਹਿ, ਭਾਸ਼ਣ, ਕੁਇਜ਼), ਥੀਏਟਰ (ਪੋਸ਼ਾਕ ਪਰੇਡ, ਮਿਮਿਕਰੀ, ਸਕਿੱਟ) ਅਤੇ ਫਾਈਨ ਆਰਟ (ਰੰਗੋਲੀ, ਕੋਲਾਜ਼, ਮਹਿੰਦੀ, ਫੁਲਕਾਰੀ, ਕਾਰਟੂਨਿੰਗ, ਪੋਸਟਰ ਮੇਕਿੰਗ) ’ਚ ਆਪਣੇ ਹੁਨਰ ਦਾ ਜਬਰਦਸਤ ਮੁਜ਼ਾਹਰਾ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਅਤੇ ਕਾਬਲੀਅਤ ਨੂੰ ਉਭਾਰਣ ਲਈ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨਾ ਚਾਹੀਦਾ ਹੈ, ਜਿਸ ਨਾਲ ਉਹ ਆਪਣੇ ਜੀਵਨ ’ਚ ਉਪਲੱਬਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਹੁੰਦੇ ਹਨ।

Check Also

ਸੰਤ ਸ਼਼੍ਰੋਮਣੀ ਇੱਛਾ ਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ ਅਤੇ ਕਾਂਸਲ ਫਾਊਂਡੇਸ਼ਨ ਵਲੋਂ ਮੈਡੀਕਲ ਕੈਂਪ

ਸੰਗਰੂਰ, 16 ਅਕਤੂਬਰ (ਜਗਸੀਰ ਲੌਗੋਂਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਧਰਮਗੜ੍ਹ ਅਤੇ ਸਰਸਵਤੀ ਵਿੱਦਿਆ ਮੰਦਰ ਸੀਨੀਅਰ …