Saturday, April 18, 2026

ਐਮ.ਐਸ.ਪੀ ਤੋਂ ਹੇਠਾਂ ਫਸਲ ਵੇਚਣ ਲਈ ਗੁੰਮਰਾਹ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ.ਐਸ.ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ ਪ੍ਰਾਈਵੇਟ ਖਰੀਦਦਾਰਾਂ ਖਿਲਾਫ ਉਨ੍ਹਾਂ ਦੀ ਸ਼ਮੂਲੀਅਤ ਪਾਏ ਜਾਣ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਆਮ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਇਸ ਤਰ੍ਹਾਂ ਦੀ ਕੋਈ ਘਟਨਾ ਆਉਂਦੀ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਸਾਂਝੀ ਕਰਨ ਤਾਂ ਜੋ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …