ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ।ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸਿਨਹਾ ਨੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵਲੋਂ ਵੀ ਉਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਆ ਗਿਆ।
ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁੱਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਗੁਰੁ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ ਹਰਪ੍ਰੀਤ ਸਿੰਘ ਮੰਡੇਰ ਵੀ ਮੌਜ਼ੂਦ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …