Monday, October 14, 2024

ਜਿਲ੍ਹਾ ਪ੍ਰਸਾਸ਼ਨ ਵਲੋਂ ਪਟਾਖੇ ਵੇਚਣ ਵਾਲਿਆਂ ਦੇ ਕੱਢੇ ਗਏ ਡਰਾਅ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) -ਚੇਅਰਮੈਨ ਨਗਰ ਸੁਧਾਰ ਟਰਸੱਟ ਅਸ਼ੋਕ ਤਲਵਾੜ ਅਤੇ ਵਧੀਕ ਕਮਿਸ਼ਨਰ ਜਨਰਲ ਸ੍ਰੀਮਤੀ ਜੋਤੀ ਬਾਲਾ ਦੀ ਹਾਜ਼ਰੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਅੱਜ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ।
ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵਲੋਂ 1822 ਬਿਨੈ ਪੱਤਰ ਪ੍ਰਾਪਤ ਹੋਏ ਸਨ, ਜਿੰਨਾਂ ਵਿਚੋਂ 15 ਡਰਾਅ ਕੱਢੇ ਗਏ ਹਨ।ਉਨ੍ਹਾਂ ਕਿਹਾ ਕਿ ਕੇਵਲ ਗਰੀਨ ਪਟਾਖੇ ਜੋ ਕਿ ਸੀ.ਐਸ.ਆਈ.ਆਰ-ਨੀਰੀ ਤੋਂ ਪ੍ਰਵਾਨਿਤ ਹੋਣਗੇ, ਉਹੀ ਵੇਚੇ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਖੇ ਵੇਚਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਜਿੰਨਾਂ ਵਿਅਕਤੀਆਂ ਦੇ ਡਰਾਅ ਨਿਕਲੇ ਹਨ, ਉਹੀ ਵਪਾਰੀ ਪਟਾਖੇ ਵੇਚ ਸਕਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗ੍ਹਾ ‘ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।ਉਨਾਂ ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗ੍ਹਾ ‘ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।ਬਗੈਰ ਲਾਇਸੰਸ ਤੋਂ ਪਟਾਖੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਦੇ ਬੱਚਿਆਂ ਨੇ ਖੇਡਾਂ ‘ਚ ਮਾਰੀਆਂ ਮੱਲ੍ਹਾਂ

ਭੀਖੀ, 14 ਅਕਤੂਬਰ (ਕਮਲ ਜ਼ਿੰਦਲ) – ਸੈਂਟਰ ਪੱਧਰੀ ਖੇਡਾਂ ਵਿੱਚੋਂ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ …