ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਬਾਬਾ ਵਾਲਮੀਕਿ ਧਰਮਸ਼ਾਲਾਵਾਂ ਪ੍ਰਬੰਧਕ ਕਮੇਟੀ ਚੀਮਾ ਮੰਡੀ ਵਲੋਂ ਵਾਲਮੀਕਿ ਮੰਦਿਰ ਵਿਖੇ ਸਮੂਹ ਇਲਾਕਾ
ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸਭ ਤੋਂ ਪਹਿਲਾਂ ਭਗਵਾਨ ਵਾਲਮੀਕਿ ਜੀ ਦੀ ਪੂਜਾ ਕੀਤੀ ਗਈ ਅਤੇ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪਾ ਨੇ ਪ੍ਰਗਟ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੌਰਾਨ ਕਮੇਟੀ ਵਲੋਂ ਵਾਰਡ ਦੇ ਸਾਬਕਾ ਕੌਂਸਲਰ ਤਰਲੋਚਨ ਗੋਇਲ ਤੇ ਕਬੱਡੀ ਵਿੱਚ ਨਾਮਣਾ ਖੱਟਣ ਵਾਲੇ ਵੇਹੜੇ ਦੇ ਨੌਜਵਾਨਾਂ ਹਰਵਿੰਦਰ ਸਿੰਘ, ਗੁਰਸੇਵਕ ਸਿੰਘ, ਪ੍ਰਭਜੋਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਹਾਕਮ ਸਿੰਘ, ਕਾਲਾ ਸਿੰਘ, ਮਾਣਕੀ, ਗੁਰਲਾਲ ਸਿੰਘ, ਜੱਗੀ ਸਿੰਘ, ਮੱਖਣ ਸਿੰਘ ਆਦਿ ਤੋਂ ਇਲਾਵਾ ਕਮੇਟੀ ਅਹੁੱਦੇਦਾਰ ਤੇ ਨਗਰ ਨਿਵਾਸੀ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media