Tuesday, December 3, 2024

ਗੁਰਪੁਰਬ ਮੌਕੇ ਕੱਲ ਜਿਲੇ ਦੇ ਸਰਕਾਰੀ ਦਫਤਰ, ਸਕੂਲ ਅਤੇ ਸੇਵਾ ਕੇਂਦਰ ਰਹਿਣਗੇ ਬੰਦ- ਡਿਪਟੀ ਕਮਿਸ਼ਨਰ

ਪੁਲਿਸ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਸਮੇਤ ਨਗਰ ਕੀਰਤਨ ‘ਚ ਹੋਏ ਸ਼ਾਮਲ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਕੱਲ 19 ਅਕਤੂਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਗੁਰਪੁਰਬ ਮੌਕੇ ਕੱਲ ਜਿਲ੍ਹੇ ਦੇ ਸਾਰੇ ਸੇਵਾ ਕੇਂਦਰ ਵੀ ਬੰਦ ਰੱਖੇ ਜਾਣਗੇ।
ਅੱਜ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਜੋਤੀ ਬਾਲਾ ਸਮੇਤ ਕਈ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਫੁੱਲਾਂ ਦੇ ਸਿਹਰੇ ਤੇ ਰੁਮਾਲੇ ਭੇਟ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਤੀ ਨੂੰ ਵਸਾਉਣ ਵਾਲੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਸੀਸ ਭੇਟ ਕਰਕੇ ਮਨ ਨੂੰ ਅਥਾਹ ਸ਼ਾਂਤੀ ਅਤੇ ਸਕੂਨ ਮਿਲਿਆ ਹੈ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …