ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ
ਜੀ ਨਜ਼ਦੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਵਾਸਤੇ ਅਸਥਾਨ ਦੀ ਤਿਆਰੀ ਕਰਵਾਈ ਗਈ ਹੈ, ਜਿਸ ਵਿਚ ਅੱਜ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ।ਉਨ੍ਹਾਂ ਦੀ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਵੀ ਭਾਵਨਾ ਹੁੰਦੀ ਹੈ।ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖਆਸਨ ਕਰ ਲਈ ਕਮਰਿਆਂ ਦਾ ਨਵੀਨੀਕਰਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਕਾਰਜ਼ ਦੀ ਸੇਵਾ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।ਇਸ ਤੋਂ ਪਹਿਲਾਂ ਵੀ ਇਸ ਪਰਿਵਾਰ ਨੇ ਸਮੇਂ-ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਵਿਚ ਹਿੱਸਾ ਪਾਇਆ ਹੈ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਸੁਲਤਾਨ ਸਿੰਘ ਨੇ ਪ੍ਰਭਜੋਤ ਸਿੰਘ ਤੇ ਸੁਰਿੰਦਰਪਾਲ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਜਗਸੀਰ ਸਿੰਘ ਮਾਂਗੇਆਣਾ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਬਿਕਰਮਜੀਤ ਸਿੰਘ ਝੰਗੀ ਅਤੇ ਹੋਰ ਹਾਜ਼ਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media