ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਮਨਾਇਆ
ਗਿਆ।ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿਤਨੇਮ ਦੀਆਂ ਪੰਜਾਂ ਬਾਣੀਆਂ ਦੇ ਪਾਠ ਉਪਰੰਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਬੱਚਿਆਂ ਵਲੋਂ ਸ਼ਬਦ ਕੀਰਤਨ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ।ਕੜਾਹ ਪ੍ਰਸ਼ਾਦਿ ਦੀ ਦੇਗ਼ ਵੀ ਵਰਤਾਈ ਗਈ।ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਨੇ ਪ੍ਰਕਾਸ਼ ਦਿਹਾੜੇ ਦੀ ਬੱਚਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਜਾਣਕਾਰੀ ਚਾਨਣਾ ਪਾਇਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media