Thursday, November 21, 2024

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਫਿਜ਼ੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਸੰਗਤ ਨੂੰ ਗੁਰ ਜੱਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਲ ਜਾਣੀ ਜਾਂਦੀ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ ਸੀ।ਕਾਲਜ ਵਿਦਿਆਰਥੀਆਂ ਦੁਆਰਾ ‘ਧੰਨੁ-ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’, ‘ਲੱਖ ਖੁਸ਼ੀਆਂ ਪਾਤਿਸਾਹੀਆਂ, ਜੇ ਸਤਿਗੁਰੁ ਨਦਰਿ ਕਰੇਇ’ ਸ਼ਬਦ ਗਾਇਨ ਕਰ ਕੇ ਪੂਰੇ ਮਾਹੌਲ ਨੂੰ ਗੁਰੂ ਸ਼ਬਦ ’ਚ ਲੀਨ ਕੀਤਾ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਦੇ ਜਾਣਕਾਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਸੰਯੁਕਤ ਸਕੱਤਰ ਅਜਮੇਰ ਸਿੰਘ ਹੇਰ, ਪਰਮਜੀਤ ਸਿੰਘ ਬੱਲ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ੍ਰੀਮਤੀ ਰਮਿੰਦਰ ਕੌਰ, ਭੁਪਿੰਦਰ ਸਿੰਘ ਹੋਲੈਂਡ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਫਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਡਾ. ਐਸ.ਕੇ ਨਾਗਪਾਲ, ਅੰਡਰ ਸੈਕਟਰੀ ਡੀ.ਐਸ ਰਟੌਲ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …