ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੁਕੇਸ਼ ਸਾਰੰਗਲ ਕਿਹਾ ਹੈ ਕਿ ਅੰਮ੍ਰਿਤਸਰ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।ਤੀਰਥਪਾਲ ਸਿੰਘ ਡਿਪਟੀ ਸੀ.ਈ.ਓ, ਡੀ.ਬੀ.ਈ.ਈ ਅੰਮ੍ਰਿਤਸਰ ਨੇ ਦੱਸਿਆ ਕਿ 23/10/2024 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਟੈਕ ਇੰਡੀਆਵਾਈਡ ਸੋਲੂਸ਼ਨਜ਼ ਪ੍ਰਾਈਵੇਟ ਲਿਮ., ਸਤਿਆ ਮਾਈਕਰੋ ਕੈਪੀਟਲ ਅਤੇ ਸਵਿਫਟ ਸਕਿਓਰਟੀ ਵਰਗੀਆਂ ਨਾਮੀ ਕੰਪਨੀਆਂ ਭਾਗ ਲੈਣਗੀਆਂ।ਇਸ ਦੌਰਾਨ ਕੰਪਨੀਆਂ ਵਲੋਂ ਕਸਟਮਰ ਕੇਅਰ ਐਗਜ਼ੀਕਿਊਟਿਵ, ਅਪਰੈਂਟਿਸ (ਫੀਲਡ ਅਫਸਰ), ਈ.ਡੀ.ਓ ਐਲ/ਈ.ਡੀ.ਓ, ਸਕਿਓਰਟੀ ਗਾਰਡ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ, ਜਿਨਾਂ ਦੀ ਤਨਖਾਹ 12 ਤੋਂ 24 ਹਜ਼ਾਰ ਰੁਪਏ ਹੋਵੇਗੀ।ਲੜਕੇ ਅਤੇ ਲੜਕੀਆਂ ਦੋਵੇਂ ਕੈੰਪ ਵਿੱਚ ਭਾਗ ਲੈਣ ਲਈ ਉਮੀਦਵਾਰ ਆਪਣੇ ਬਾਇਓ ਡਾਟਾ ਲੈ ਕੇ ਸਵੇਰੇ 9.30 ਵਜੇ ਦਫਤਰ ਪਹੁੰਚ ਸਕਦੇ ਹੈ।ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਗਰੁੱਪ <https://tinyurl.com/dbeeasr> ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …