ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੀਮਾ ਵਿਖੇ ਨੈਸ਼ਨਲ ਪਾਪੂਲੇਸ਼ਨ ਐਂਡ ਐਜੂਕੇਸ਼ਨਲ ਪ੍ਰੋਜੈਕਟ ਅਧੀਨ ਲੋਕ ਨਾਚ ਅਤੇ ਰੋਲ ਪਲੇ ਦੇ ਮੁਕਾਬਲੇ ਕਰਵਾਏ ਗਏ।ਇਸ ਵਿੱਚ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਲੋਕ ਨਾਚ ਵਿੱਚ ਬਲਾਕ ਪੱਧਰ ‘ਤੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ।ਮਨੀਸ਼ਾ ਸ਼ਰਮਾ ਅਤੇ ਮਾਲੀ ਸਿੰਘ ਨੋਡਲ ਅਫਸਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵਾਤਾਵਰਨ ਦੇ ਸੰਬੰਧ ਵਿੱਚ ਬਹੁਤ ਹੀ ਵਧੀਆ ਲੋਕ ਨਾਚ ਪੇਸ਼ ਕੀਤਾ, ਜਿਸ ਵਿੱਚ ਉਜਮਾ, ਸ਼ਗਨਪ੍ਰੀਤ, ਸੁਮਨਪ੍ਰੀਤ ਤੇ ਸਾਨੀਆ ਨੇ ਭਾਗ ਲਿਆ।ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਵਿਪਨ ਕੁਮਾਰ ਨੇ ਜੇਤੂ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …