ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ ਦੀ ਖਿਡਾਰਨ ਲਿਪਸਾ ਮਿੱਤਲ
ਨੇ ਪਿੱਛਲੇ ਦਿਨੀਂ ਮਲੋਰਕੋਟਲਾ ਵਿਖੇ ਹੋਈਆਂ 69ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਵਿੱਚ ਭਾਗ ਲਿਆ ਅਤੇ ਸ਼ਤਰੰਜ (17 ਸਾਲ ਲੜਕੀਆਂ ਦੇ ਵਰਗ ਵਿੱਚ) ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਖਿਡਾਰਨ ਦਾ ਸਕੂਲ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਡੀ.ਪੀ.ਈ ਹਰਪ੍ਰੀਤ ਸਿੰਘ, ਕੁਲਵਿੰਦਰ ਕੌਰ, ਭੁਪਿੰਦਰ ਕੌਰ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media