ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਇੰਚਾਰਜ਼ ਸ੍ਰੀਮਤੀ ਮੀਨਾ ਗਰਗ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਸਕੂਲ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ।ਮਾਪਿਆਂ ਅਤੇ ਨਵੀਂ ਚੁਣੀ ਪੰਚਾਇਤ ਨੂੰ ‘ਜੀ ਆਇਆਂ` ਕਹਿੰਦੇ ਹੋਏ ਸਵਾਗਤ ਕੀਤਾ ਗਿਆ।ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪ੍ਰਦਰਸ਼ਨੀ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀ ਰੰਗੋਲੀ ਖਿੱਚ ਦਾ ਕੇਂਦਰ ਰਹੀ।ਅਧਿਆਪਕਾਂ ਵੱਲੋਂ ਮਾਪਿਆਂ ਨਾਲ ਉਹਨਾਂ ਦੇ ਬੱਚਿਆਂ ਦੇ ਨਤੀਜੇ ਦਾ ਵਿਸ਼ਲੇਸ਼ਣ ਕੀਤਾ ਗਿਆ ਸਕੂਲ ਇੰਚਾਰਜ਼ ਵਲੋਂ ਮਾਪਿਆਂ ਅਤੇ ਸਮੂਹ ਪੰਚਾਇਤ ਨਾਲ ਸਕੂਲ ਵਿੱਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਰਪੰਚ ਮੇਘ ਸਿੰਘ ਢੀਂਡਸਾ, ਸਰਪੰਚ ਚਰਨਜੀਤ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਗਗਨਦੀਪ ਸਿੰਘ, ਪੰਚ ਕਮਲਜੀਤ ਸਿੰਘ, ਪੰਚ ਜਸਪ੍ਰੀਤ ਸਿੰਘ, ਪੰਚ ਯੋਗਰਾਜ ਸਿੰਘ, ਕਰਨੈਲ ਸਿੰਘ, ਮਹਿੰਦਰ ਸਿੰਘ, ਪੰਚ ਨਛੱਤਰ ਕੌਰ, ਪੰਚ ਸਿਮਲੋ ਅਤੇ ਹੈਡ ਗ੍ਰੰਥੀ ਜਗਦੇਵ ਸਿੰਘ, ਜਸਵੰਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਮਨਜੀਤ ਕੌਰ, ਪ੍ਰਿਸਕਾ, ਬਲਵਿੰਦਰ ਕੌਰ, ਰਜਿੰਦਰ ਕੌਰ, ਹਰਪ੍ਰੀਤ ਸਿੰਘ, ਜੀਵਨ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਸੁਖਵਿੰਦਰ ਕੌਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਪਾਲ ਸਿੰਘ, ਮੈਂਬਰ ਮਲਕੀਤ ਸਿੰਘ, ਅਮਨਦੀਪ ਸਿੰਘ, ਮੇਜ਼ਰ ਸਿੰਘ ਹਾਜ਼ਰ ਸਨ ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …