ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਦਸਵੀਂ ਜਮਾਤ ਦੀ
ਹੋਣਹਾਰ ਵਿਦਿਆਰਥਣ ਤਰਨਦੀਪ ਕੌਰ ਨੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਈਆਂ ਜ਼ਿਲ੍ਹਾ-ਪੱਧਰੀ 68ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਉਮਰ ਵਰਗ 17 ਵਿਚੋਂ ਉੱਚੀ ਛਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਤਰਨਦੀਪ ਕੌਰ ਨੇ ਉੱਚੀ ਛਾਲ ਵਿੱਚ ਜ਼ੋਨ-ਪੱਧਰ `ਤੇ ਹੋਏ ਮੁਕਾਬਲਿਆਂ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ ਸੀ ਅਤੇ ਲਗਾਤਾਰ ਮਿਹਨਤ ਨਾਲ ਉਸ ਨੇ ਆਪਣੇ ਪ੍ਰਦਰਸ਼ਨ ਨੂੰ ਬਿਹਤਰ ਕਰਦੇ ਹੋਏ, ਜਿਲ੍ਹਾ-ਪੱਧਰ `ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ-ਪੱਧਰ ਲਈ ਆਪਣੀ ਥਾਂ ਪੱਕੀ ਕੀਤੀ ਹੈ।ਉਨਾਂ ਤਰਨਦੀਪ ਕੌਰ ਅਤੇ ਡੀ.ਪੀ.ਈ ਲਖਵਿੰਦਰ ਸਿੰਘ ਨੂੰ ਵਧਾਈ ਦਿੱਤੀ।ਇਸ ਮੌਕੇ ਸਟਾਫ ਨੇ ਬੱਚੀ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media