Sunday, June 15, 2025
Breaking News

ਬੁੱਢਾ ਦਲ ਵਲੋਂ ਨਵਾਬ ਕਪੂਰ ਸਿੰਘ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਮਨਾਈ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਆਪਣੇ ਤੀਸਰੇ ਜਥੇਦਾਰ ਨਵਾਬ ਕਪੂਰ ਸਿੰਘ ਤੇ ਚੋਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਅਤੇ ਗੁਰੂਘਰ ਦੇ ਅਨਿਨ ਸੇਵਕ ਮਹਾਨ ਸੰਤਪੁਰਸ਼ ਬਾਬਾ ਬੁੱਢਾ ਜੀ ਦੇ ਜਨਮ ਦਿਨ ਦੇ ਗੁਰਮਤਿ ਸਮਾਗਮ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਅਤੇ ਗੁ: ਮੱਲ ਅਖਾੜਾ ਪਾ: ਛੇਵੀਂ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਸਤਿਕਾਰ ਨਾਲ ਮਨਾਈ ਗਈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਬੁੱਢਾ ਦਲ ਦੇ ਰਾਗੀ ਭਾਈ ਹਰਜੀਤ ਸਿੰਘ ਖੰਡਾ ਖੜਕੇਗਾ ਮਹਿਤਾ ਚੌਂਕ, ਬਾਬਾ ਨਾਹਰ ਸਿੰਘ ਸਾਧ ਸੰਪਰਦਾਇ ਬਾਬਾ ਬਿਧੀ ਚੰਦ ਤਰਨਾ ਦਲ ਸੁਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਸਬਾਕਾ ਜਥੇ. ਗਿ. ਗੁਰਬਚਨ ਸਿੰਘ, ਬੀਬੀ ਹਰਪ੍ਰੀਤ ਕੌਰ ਮੁਖੀ ਬਾਬਾ ਬੋਤਾ ਸਿੰਘ, ਬਾਬਾ ਗਰਜਾ ਸਿੰਘ ਸੁਖਮਨੀ ਸੇਵਾ ਸੁੁਸਾਇਟੀ, ਪੰਥ ਦੇ ਢਾਡੀ ਗਿ. ਕੇਵਲ ਸਿੰਘ ਕੋਮਲ ਨੇ ਸਿੱਖ ਇਤਿਹਾਸ ਬਾਰੇ ਕਥਾ ਕੀਰਤਨ ਰਾਹੀ ਹਾਜ਼ਰੀ ਲਵਾਈ।
ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਬਾਬਾ ਨਵਾਬ ਕਪੂਰ ਸਿੰਘ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਕੌਮ ਨੂੰ ਅਦੁੱਤੀ ਦੇਣ ਹੈ।ਅੱਜ ਦੇ ਨੇਤਾਵਾਂ ਨੂੰ ਸੂਰਬੀਰ ਜਰਨੈਲ ਮੁਖੀਆਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਬਾਬਾ ਬਲਬੀਰ ਸਿੰਘ ਬੁੱਢਾ ਦਲ ਦੇ 14ਵੇਂ ਮੁਖੀ ਹਨ।ਉਹ ਆਪਣੇ ਦਲਪੰਥ ਦੇ ਮੁਖੀ ਸਾਹਿਬਾਨਾਂ ਦੀਆਂ ਸਲਾਨਾ ਯਾਦ ਸਮਾਗਮ ਮਨਾ ਕੇ ਸਤਿਕਾਰ ਭੇਟ ਕਰਦੇ ਹਨ।ਉਨ੍ਹਾਂ ਕਿਹਾ ਇਸ ਵਕਤ ਕੌਮ ਨੂੰ ਵੱਖ-ਵੱਖ ਦਿਸ਼ਾਵਾਂ ਤੋਂ ਗੰਭੀਰ ਚਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਨੀਤਕ ਲੋਕ ਇਤਿਹਾਸ ਨੂੰ ਪੁੱਠਾ ਗੇੜਾ ਦੇਣ ਦੇ ਯਤਨ ਵਿੱਚ ਹਨ।ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਬਰਸੀ ਸਮਾਗਮ ਵਿੱਚ ਆਈਆਂ ਧਾਰਮਿਕ ਸਖਸੀਅਤਾਂ ਦਾ ਸਨਮਾਨ ਕੀਤਾ।
ਇਸ ਸਮਾਗਮ ਸਮੇਂ ਕਾਰ ਸੇਵਾ ਸੰਪ੍ਰਰਦਾਇ ਸਤਲਾਣੀ ਸਾਹਿਬ ਵਾਲੇ ਬਾਬਾ ਇੰਦਰਬੀਰ ਸਿੰਘ ਵਡਾਲਾ, ਦਿਲਜੀਤ ਸਿੰਘ ਬੇਦੀ ਸਕੱਤਰ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਮਨਜੀਤ ਸਿੰਘ ਮੰਨਾ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਖੰਨਾ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਲੂਕ ਸਿੰਘ ਲਾਡੀ, ਹਰਮੀਤ ਸਿੰਘ ਸਲੂਜਾ, ਭਗਵਾਨ ਸਿੰਘ ਪੀ.ਏ, ਐਸ.ਪੀ ਸਿੰਘ, ਪਰਮਜੀਤ ਸਿੰਘ ਬਾਜਵਾ, ਬਾਬਾ ਗੁਰਮੁੱਖ ਸਿੰਘ, ਬਾਬਾ ਸੁਖਵਿੰਦਰ ਸਿੰਘ ਟਿੱਬੇ ਵਾਲੇ, ਗਿ. ਇਕਬਾਲ ਸਿੰਘ ਮੀਰਾਂਕੋਟ, ਬਾਬਾ ਭਗਤ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਗਗਨਦੀਪ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਤੇਜ ਕੌਰ, ਬੀਬੀ ਗੁਰਚਰਨ ਕੌਰ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਅਤੇ ਹੋਰ ਵੱਖ-ਵੱਖ ਸੁਸਾਇਟੀਆਂ ਦੇ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …