Friday, November 22, 2024

ਡਿਪਟੀ ਕਮਿਸ਼ਨਰ ਵਲੋਂ ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੇ 7 ਅਧਿਕਾਰੀ ਸਨਮਾਨਿਤ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ 7 ਅਧਿਕਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ ‘ਮਹੀਨੇ ਦੇ ਬਿਹਤਰ ਕਰਮਚਾਰੀ’ ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ।ਸਨਮਾਨਿਤ ਅਧਿਕਾਰੀਆਂ ਵਿੱਚ ਤਹਿਸੀਲਦਾਰ ਜਗਸੀਰ ਸਿੰਘ, ਸਹਾਇਕ ਫੂਡ ਸੇਫਟੀ ਅਫ਼ਸਰ ਰਜਿੰਦਰਪਾਲ ਸਿੰਘ, ਸਾਲਿਡ ਵੇਸਟ ਮੈਨੇਜਮੈਂਟ ਐਕਸਪਰਟ ਸ਼ਿਵਾਨੀ ਕੁਮਾਰ, ਸੁਪਰਡੈਂਟ ਦਿਨੇਸ਼ ਸੂਰੀ, ਜਿਲ੍ਹਾ ਸੂਚਨਾ ਅਫ਼ਸਰ ਰਣਜੀਤ ਸਿੰਘ, ਡਰੱਗ ਕੰਟਰੋਲਰ ਅਫਸਰ ਬਬਲੀਨ ਕੌਰ ਅਤੇ ਜ਼ੋਨਲ ਲਾਇਸੈਂਸਿੰਗ ਅਥਾਰਟੀ ਡਰੱਗ ਵਿੰਗ ਕੁਲਵਿੰਦਰ ਸਿੰਘ ਸ਼ਾਮਲ ਹਨ।ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਇਹਨਾਂ ਨੇ ਕੇਵਲ ਆਪਣੇ ਡਿਊਟੀ ਸਮੇਂ ਦੌਰਾਨ ਹੀ ਨਹੀਂ ਬਲਕਿ ਦੇਰ ਰਾਤ ਤੱਕ ਵੀ ਆਪਣੇ ਕੰਮ ਤਸੱਲੀਬਖਸ਼ ਕੀਤੇ ਹਨ।ਉਨਾਂ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ੇ ਦੇ ਰੋਕਥਾਮ ਲਈ ਡਰੱਗ ਵਿਭਾਗ ਦੇ ਅਧਿਕਾਰੀ ਪੂਰੀ ਮੁਸ਼ਤੈਦੀ ਨਾਲ ਆਪਣੇ ਕੰਮ ਨੂੰ ਅੰਜ਼ਾਮ ਦੇ ਰਹੇ ਹਨ।ਇਸੇ ਤਰ੍ਹਾਂ ਮਾਲ ਵਿਭਾਗ ਦੇ ਅਧਿਕਾਰੀ ਵਲੋਂ ਵੀ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਕੀਤੀ ਗਈ ਹੈ ਅਤੇ ਗ੍ਰਮ ਸਭਾ ਚੋਣਾਂ ਵਿੱਚ ਜਿਲ੍ਹਾ ਸੂਚਨਾ ਅਫ਼ਸਰ ਵਲੋਂ ਦਿਨ ਰਾਤ ਆਪਣੇ ਕੰਮ ਨੂੰ ਪੂਰਾ ਕੀਤਾ ਗਿਆ।
ਉਨਾਂ ਕਿਹਾ ਕਿ ਭਵਿੱੱੱੱਖ ਵਿੱਚ ਉਹ ਕਰਮਚਾਰੀ ਜੋ ਕਿ ਆਨਲਾਈਨ ਆਈਆਂ ਸੇਵਾਵਾਂ ਉਪਰ ਕੰਮ ਕਰ ਰਹੇ ਹਨ, ਉਹਨਾਂ ਨੂੰ ਵੀ ਬਿਹਤਰ ਕਾਰਗੁਜ਼ਾਰੀ ਵਿਖਾਉਣ ‘ਤੇ ਇਸ ਸ਼੍ਰੇਣੀ ਵਿੱਚ ਸਨਮਾਨਿਤ ਕੀਤਾ ਜਾਵੇਗਾ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …