ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ ਦੀ 15 ਪੀੜ੍ਹੀ ਦੇ ਵੰਸ਼ਜ਼ ਉਘੇ ਫਿਲਮ
ਇੰਡਸਟਰੀ ਦੇ ਥੰਮ੍ਹ ਮੰਨੇ ਜਾਂਦੇ ਮੁੰਬਈ ਦੇ ਨਾਮਵਰ ਸਨਅਤਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਗੁ: ਮੱਲ ਅਖਾੜਾ ਸਾਹਿਬ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਨਤਮਸਤਕ ਹੋਣ ਉਪਰੰਤ ਉਨ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ।ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਬੁੱਢਾ ਦਲ ਦੇ ਜੁਝਾਰੂ ਤੇ ਸ਼ਾਨਾਮੱਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਗੁਰਿੰਦਰ ਸਿੰਘ ਬਾਵਾ ਨੂੰ ਲੇਖਕ ਦਿਲਜੀਤ ਸਿੰਘ ਬੇਦੀ ਦੀਆਂ ਲਿਖੀਆਂ ਕਿਤਾਬਾਂ ਵਿਰਾਸਤ ਬੁੱਢਾ ਦਲ, ਬਾਬਾ ਬਿਨੋਦ ਸਿੰਘ ਦਾ ਜੀਵਨ ਤੇ ਸੰਘਰਸ਼ ਬੁੱਢਾ ਦਲ ਦੀ ਤਵਾਰੀਖ, ਅਕਾਲੀ ਬਾਬਾ ਫੂਲਾ ਸਿੰਘ ਦਾ ਜੀਵਨ ਸੰਘਰਸ਼ ਭੇਟ ਕੀਤੀਆਂ ਗਈਆਂ।ਇਸ ਸਮੇਂ ਬੀਬੀ ਪਰਮਜੀਤ ਕੌਰ ਪਿੰਕੀ, ਹਰਮੀਤ ਸਿੰਘ ਸਲੂਜਾ, ਬੀਬੀ ਹਰਭਜਨ ਕੌਰ ਬਾਵਾ, ਰਕੇਸ਼ ਵਰਮਾ ਆਦਿ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media