Tuesday, August 25, 2026

ਵਿਦਿਆਰਥੀਆਂ ਵਲੋਂ ਬਣਾਈਆਂ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ

ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਚਲਾਏ ਜਾ ਰਹੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਦੀਵਾਲੀ ਦੇ ਤਿਉਹਾਰ ਦੀ ਆਮਦ ਮੌਕੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਵਿਖੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਵਲੋਂ ਬਣਾਈਆਂ ਵੱਖ-ਵੱਖ ਕਲਾਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ।ਸਮੂਹ ਸਟਾਫ ਅਤੇ ਹੋਰਾਂ ਵਲੋਂ ਇਹਨਾਂ ਕਲਾਤਮਿਕ ਵਸਤੂਆਂ ਦੀ ਖਰੀਦ ਕੀਤੀ ਗਈ।ਇਹ ਪ੍ਰਦਰਸ਼ਨੀ ਮੈਡਮ ਸਰਵਜੀਤ ਸੇਖੋਂ, ਨਵਕਿਰਨ, ਕਾਮਨੀ ਗੋਇਲ, ਰਾਜਵਿੰਦਰ ਕੌਰ, ਦਿਨੇਸ਼ ਕੁਮਾਰ, ਅਨੀਸ਼ ਕੁਮਾਰ ਹੋਰਾਂ ਦੀ ਪ੍ਰੇਰਨਾ ਅਤੇ ਅਗਵਾਈ ਵਿੱਚ ਸਫਲਤਾ ਪੂਰਵਕ ਨੇਪਰੇ ਚੜ੍ਹੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …