
ਨਵੀਂ ਦਿੱਲੀ, 9 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿ. ਸਿੱ. ਗੁ. ਪ੍ਰਬੰਧਕ ਕਮੇਟੀ) ਵਲੋਂ ਬੁੱਧਵਾਰ, 14 ਜਨਵਰੀ (1 ਮਾਘ ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੀ ਅਰੰਭਤਾ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦਸਿਆ ਕਿ ਇਹ ਸਹਿਜ ਪਾਠ ਕਰਨ ਦੀ ਸੇਵਾ ਗਿਆਨੀ ਸਾਹਿਬ ਸਿੰਘ ਮਾਰਕੰਡਾ ਵਲੋਂ ਨਿਭਾਈ ਜਾਵੇਗੀ ਅਤੇ ਇਸ (ਸਹਿਜ ਪਾਠ) ਦਾ ਪ੍ਰਸਾਰਣ ਰੋਜ਼ ਰਾਤ 9.30 ਵਜੇ ਤੋਂ 10.00 ਤਕ ਚੜ੍ਹਦੀ ਕਲਾ ਟਾਈਮ ਟੀ.ਵੀ ‘ਤੇ ਹੋਵੇਗਾ। ਸ. ਰਾਣਾ ਨੇ ਦੱਸਿਆ ਕਿ ਜਿਹੜੇ ਸੱਜਣਾਂ ਨੂੰ ਸਹਿਜ ਪਾਠ ਕਰਨ ਲਈ ਸੈਂਚੀਆਂ ਦੀ ਲੋੜ ਹੋਵੇ, ਉਨ੍ਹਾਂ ਨੂੰ ਗੁਰਦੁਆਰਾ ਕਮੇਟੀ ਵਲੋਂ ਰਿਆਇਤੀ ਭੇਟਾ ਤੇ ਉਪਲਬੱਧ ਕਰਵਾਈਆਂ ਜਾਣਗੀਆਂ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media