Thursday, June 25, 2026

ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫ਼ੈਸ਼ਨ ਡਿਜਾਈਨਿੰਗ ਵਿਭਾਗ ਵੱਲੋਂ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਕਾਲਜ ਕਾਰਜ਼ਜਕਾਰੀ ਪ੍ਰਿੰਸੀਪਲ ਡਾ. ਏ.ਕੇ ਕਾਹਲੋਂ ਦੀ ਅਗਵਾਈ ‘ਚ ‘ਦ ਐਨਲਾਟੀਨਿੰਗ ਦੀਆਜ਼-2024’ ਵਿਸ਼ੇ ’ਤੇ ਅਧਾਰਿਤ ਉਕਤ ਪ੍ਰਦਰਸ਼ਨੀ ਦੌਰਾਨ ਵਿਦਿਆਰਥਣਾਂ ਨੇ ਆਪਣੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਆਪਣੇ ਹੱਥੀਂ ਤਿਆਰ ਕੀਤੀਆਂ ਵੱਖ-ਵੱਖ ਤਰ੍ਹਾਂ ਦੀਆਂ ਵਸਤੂਆਂ ਪ੍ਰਦਰਸ਼ਿਤ ਕੀਤੀਆਂ।
ਪ੍ਰਿੰਸੀਪਲ ਡਾ. ਕਾਹਲੋਂ ਨੇ ਵਿਭਾਗ ਮੁੱਖੀ ਪ੍ਰੋ: ਜਸਮੀਤ ਕੌਰ ਨਾਲ ਮਿਲ ਕੇ ਲਿਟਲ ਫ਼ਲਾਵਰ ਸਕੂਲ ਹਰਸ਼ਾ ਛੀਨਾ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਦਾ ਮੁੱਖ ਮਹਿਮਾਨ ਵਜੋਂ ਸ਼ਮੂਲੀਆ ਕਰਨ ’ਤੇ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।ਸ੍ਰੀਮਤੀ ਛੀਨਾ ਨੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਤਰ੍ਹਾਂ ਦੇ ਸਾਜੋ-ਸਮਾਨ ’ਚ ਦੀਵੇ, ਚਾਦਰਾਂ, ਦੀਵਾਲੀ ਦੀਆਂ ਸਜ਼ਾਵਟਾਂ ਦਾ ਸਮਾਨ, ਸਾੜੀਆਂ, ਦੁਪੱਟੇ, ਕਾਸਮੈਟਿਕ ਸਮਾਨ, ਨੇਲ ਆਰਟ, ਮਹਿੰਦੀ, ਰੰਗੋਲੀ ਆਦਿ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੇ ਮੁਹਾਰਤ ਪ੍ਰਾਪਤ ਕਿੱਤਾਮੁੱਖੀ ਕਾਰਜ਼ਾਂ ਦਾ ਹਿੱਸਾ ਬਣਨਾ ਚਾਹੀਦਾ ਹੈ, ਕਿਉਂਕਿ ਅਜਿਹੇ ਕੰਮ ਭਵਿੱਖ ’ਚ ਇਕ ਅਲੱਗ ਆਮਦਨ ਦਾ ਸਰੋਤ ਬਣ ਕੇ ਉਭਰਦੇ ਹਨ।
ਪ੍ਰੋ: ਜਸਮੀਤ ਕੌਰ ਨੇ ਕਿਹਾ ਕਿ ਇਹਨਾਂ ਪ੍ਰੋਗਰਾਮ ਮੌਕੇ ਹੋਰਨਾਂ ਵਿਭਾਗਾਂ ਦੇ ਮੁੱਖੀ, ਅਧਿਆਪਕ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ।ਉਨ੍ਹਾਂ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਡਾ. ਕਾਹਲੋਂ ਦੇ ਸਹਿਯੋਗ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਕੰਮ ਕਰਨ ਦੀ ਰੁਚੀ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਡਾ. ਰਮਿੰਦਰ ਕੌਰ, ਡਾ. ਹਰਵਿੰਦਰ ਕੌਰ, ਪ੍ਰੋ: ਜਸਪ੍ਰੀਤ ਕੌਰ, ਡਾ. ਰਣਦੀਪ ਕੌਰ ਬੱਲ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …