Tuesday, December 3, 2024

ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਦਿਵਾਲੀ ਦਾ ਤਿਉਹਾਰ

ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਦਿਵਾਲੀ ਦਾ ਤਿਉਹਾਰ ਸ਼ਰਧਾ ਸਹਿਤ ਮਨਾਇਆ ਗਿਆ।ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਰੰਗੋਲੀ ਮੇਕਿੰਗ ਕੰਪੀਟੀਸ਼ਨ ਵਿੱਚ ਭਾਗ ਲਿਆ।ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਕੂਲ ਮੈਨੇਜਮੈਂਟ ਵਲੋਂ ਸਨਮਾਨ ਕੀਤਾ ਗਿਆ।ਪ੍ਰਿੰਸੀਪਲ ਮੈਡਮ ਕਮਲ ਗੋਇਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦਿਵਾਲੀ ਦੀ ਵਧਾਈ ਦਿੱਤੀ।ਇਸ ਸਮੇਂ ਜੋਸ਼ੀ ਸਰ, ਸਵੀਨਾ, ਸੰਦੀਪ ਸ਼ਰਮਾ, ਉਮਾ ਦੇਵੀ, ਗੁਰਜੰਟ ਕੌਰ, ਮੋਨਾ ਰਾਣੀ, ਜੋਤੀ ਸ਼ਰਮਾ, ਮੈਡਮ ਪ੍ਰਾਚੀ, ਮਨਪ੍ਰੀਤ ਕੌਰ, ਹਰਮੀਤ ਕੌਰ, ਗੀਤਾ ਰਾਣੀ, ਮੈਡਮ ਕਾਮਨੀ, ਦੀਪਿਕਾ ਰਾਣੀ, ਕਮਲੇਸ਼ ਰਾਣੀ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਤਜਿੰਦਰ ਕੌਰ, ਮਨਮੀਤ ਕੌਰ, ਸੰਦੀਪ ਸਿੰਘ, ਸ਼ਿਵ ਕੁਮਾਰ, ਸੰਜੀਵ ਕੁਮਾਰ ਆਦਿ ਹਾਜ਼ਰ ਸਨ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …