Thursday, November 7, 2024

ਰਾਸ਼ਟਰੀ ਏਕਤਾ ਦਿਵਸ ‘ਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ‘ਤੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਭਾਰਤ ਸਰਕਾਰ ਦੇ ਨਿਰਦੇਸ਼ਾਂ ‘ਤੇ ਸੀ.ਬੀ.ਐਸ.ਈ ਵਲੋਂ ਆਯੋਜਿਤ ਰਾਸ਼ਟਰੀ ਏਕਤਾ ਦਿਵਸ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਵੇਰ ਸਮੇਂ ਆਯੋਜਿਤ ਪ੍ਰਾਥਨਾ ਸਭਾ ਵਿੱਚ ਵਿਦਿਆਰਥੀਆਂ ਵਲੋਂ ‘ਰਾਸ਼ਟਰ ਦੀ ਏਕਤਾ ਤਰੱਕੀ ਦਾ ਆਧਾਰ’ ਵਿਸ਼ੇ ‘ਤੇ ਵਿਚਾਰ ਪੇਸ਼ ਕੀਤੇ ਗਏ।ਵਿਦਿਆਰਥੀਆਂ ਨੇ ਇੱਕ ਲਘੂ ਨਾਟਕ ਰਾਹੀਂ ਦੱਸਿਆ ਕਿ ਜੇਕਰ ਅਸੀਂ ਧਰਮ, ਜਾਤ-ਪਾਤ ਅਤੇ ਸੂਬੇ ਦੇ ਨਾਮ ‘ਤੇ ਵੰਡੇ ਰਹਾਂਗੇ ਤਾਂ ਕਦੀ ਵੀ ਤਰੱਕੀ ਨਹੀਂ ਕਰ ਸਕਾਂਗੇ।ਉਨ੍ਹਾਂ ਨੇ ਪ੍ਰਣ ਲਿਆ ਕਿ ਉਹ ਦੇਸ਼ ਦੇ ਵਿਕਾਸ ਲਈ ਹਮੇਸ਼ਾਂ ਵਚਨਬੱਧ ਰਹਿਣਗੇ।
ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ੱਿੲਕ ਮਹਾਨ ਦੇਸ਼ ਭਗਤ ਸਨ।1947 ਵਿੱਚ ਜਦ ਭਾਰਤ ਨੂੰ ਅਜ਼ਾਦੀ ਮਿਲੀ ਤਾਂ ਭਾਰਤ ਅਨਗਿਣਤ ਰਿਆਸਤਾਂ ਵਿੱਚ ਵੰਡਿਆ ਗਿਆ।ਉਨ੍ਹਾਂ ਨੇ ਰਾਤੋ-ਰਾਤ ਸਭ ਰਿਆਸਤਾਂ ਨੂੰ ਇੱਕ ਕਰਕੇ ਮੌਜ਼ੂਦਾ ਭਾਰਤ ਦਾ ਨਿਰਮਾਣ ਕੀਤਾ।ਸਰਦਾਰ ਪਟੇਲ ਦੇ ਜੀਵਨ ਦਾ ਇੱਕ ਮਾਤਰ ਉਦੇਸ਼ ਦੇਸ਼ ਦੀ ਏਕਤਾ ਤੇ ਅਖੰਡਤਾ ਸੀ।ਵਿਦਿਆਰਥੀਆਂ ਵਲੋਂ ਰਾਸ਼ਟਰੀ ਏਕਤਾ ਨੂੰ ਦਰਸਾਉਂਦੀਆਂ ਰੰਗ-ਬਿਰੰਗੀਆਂ ਆਕਰਸ਼ਕ ਰੰਗੋਲੀਆਂ ਬਣਾਈਆਂ ਗਈਆਂ।ਸਲੋਗਨ ਲਿਖੇ ਗਏ, ਪੋਸਟਰ ਬਣਾਏ ਗਏ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

Check Also

ਵਿਧਾਇਕਾ ਜੀਵਨਜੋਤ ਕੌਰ ਤੇ ਡਿਪਟੀ ਕਮਿਸ਼ਨਰ ਨੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਹਲਕਾ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ …