ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਵਿਭਾਗ ਵਲੋਂ 68ਵੀਆਂ ਜਿਲਾ ਪੱਧਰੀ ਖੇਡਾਂ ਦਾ ਆਯੋਜਨ ਸ੍ਰੀ ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕੀਤਾ ਗਿਆ।ਖੋ-ਖੋ ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਲੜਕਿਆਂ ਤੇ ਲੜਕੀਆਂ ਦੇ ਦੋਵਾਂ ਮੁਕਾਬਲਿਆਂ ਵਿੱਚ ਰੱਤੋਕੇ ਦੀਆਂ ਟੀਮਾਂ ਨੂੰ ਮੈਡਲਾਂ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।ਇਹ ਟੀਮਾਂ ਹੁਣ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੀਆਂ।ਪਿੰਡ ਪਹੁੰਚਣ ‘ਤੇ ਟੀਮਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਸਕੂਲ ਵੈਲਫੇਅਰ ਕਮੇਟੀ ਦੇ ਪ੍ਰਧਾਨ ਸਰਦਾਰ ਗਿਆਨ ਸਿੰਘ ਭੁੱਲਰ ਨੇ ਸਕੂਲ ਨੂੰ ਬਣਦਾ ਸਹਿਯੋਗ ਦੇਣ ਅਤੇ ਬਲਜੀਤ ਸਿੰਘ ਬੱਲੀ ਨੇ ਖਿਡਾਰੀਆਂ ਦੀ ਬੇਹਤਰੀ ਲਈ ਵਧੀਆ ਪ੍ਰਬੰਧ ਕਰਨ ਦਾ ਵਾਅਦਾ ਕੀਤਾ।
ਇਸ ਮੌਕੇ ਪਿੰਡ ਦੀ ਸਰਪੰਚ ਸ਼੍ਰੀਮਤੀ ਹਰਦੀਪ ਕੌਰ, ਸੁਬੇਗ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਰਣਜੋਧ ਸਿੰਘ, ਸ਼ਕਤੀ ਸਿੰਘ, ਗੁਰਮੁੱਖ ਸਿੰਘ, ਕੁਲਦੀਪ ਸਿੰਘ ਕਾਲੀ, ਸਾਬਕਾ ਸਰਪੰਚ ਸ਼੍ਰੀਮਤੀ ਕੁਲਦੀਪ ਕੌਰ, ਗੁਰਚਰਨ ਸਿੰਘ, ਮਨਜੀਤ ਸਿੰਘ ਫੌਜੀ, ਪਾਲ ਧਨੌਲਾ, ਮੈਡਮ ਕਰਮਜੀਤ ਕੌਰ ਤੇ ਪ੍ਰਦੀਪ ਸਿੰਘ ਹਾਜ਼ਰ ਸਨ।
Check Also
ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ
ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ …