ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਸੰਗਰੂਰ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ‘ਤੇੇ ਦੋ ਰੋਜ਼ਾ ਗੁਰਮਤਿ ਸਮਾਗਮ ਗੁਰਪ੍ਰੀਤ ਸਿੰਘ ਰਾਮਪੁਰਾ ਕਾਰਜ਼ਕਾਰੀ ਪ੍ਰਧਾਨ, ਕੁਲਵੰਤ ਸਿੰਘ ਬੁਰਜ਼, ਕੇਵਲ ਸਿੰਘ ਹਰੀਪੁਰਾ, ਜਸਵਿੰਦਰ ਸਿੰਘ ਪ੍ਰਿੰਸ ਪ੍ਰਧਾਨ ਗੁਰਦੁਆਰਾ ਸਾਹਿਬ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਭਾਈ ਗੁਰਧਿਆਨ ਸਿੰਘ ਦੇ ਬਾਖੂਬੀ ਸਟੇਜ਼ ਸੰਚਾਲਨ ਅਧੀਨ ਪਹਿਲੀ ਰਾਤਰੀ ਸਮਾਗਮ ਦੌਰਾਨ ਭਾਈ ਹਰਜੀਤ ਸਿੰਘ ਕਥਾਵਾਚਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ ਅਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਜੀ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ, ਬਾਬਾ ਬੁੱਢਾ ਜੀ ਦਾ ਗੁਰੂ ਕਾਲ ਵਿੱਚ ਯੋਗਦਾਨ, ਕੱਚੀ ਬਾਣੀ ਅਤੇ ਸੱਚੀ ਬਾਣੀ ਦਾ ਭੇਦ, ਦਸਮੇਸ਼ ਪਿਤਾ ਜੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਗੁਰਤਾ ਗੱਦੀ ਆਦਿ ਬਾਰੇ ਕਥਾ ਵਿਚਾਰ ਕੀਤੀ।ਦੂਸਰੀ ਰਾਤਰੀ ਦੇ ਦੀਵਾਨ ਵਿੱਚ ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਅਧਿਆਤਮਿਕ ਮਾਹੌਲ ਸਿਰਜਜ਼ ਦਿੱਤਾ।ਦੋਵੇਂ ਰਾਤਰੀ ਸਮਾਗਮਾਂ ਦੀ ਆਰੰਭਤਾ ਲੋਕਲ ਜਥੇ ਸਵਰਨ ਸਿੰਘ ਜੀ ਜੋਸ਼, ਭਾਈ ਭਾਈ ਸੰਦੀਪ ਸਿੰਘ, ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਗੁਰਪ੍ਰੀਤ ਸਿੰਘ ਗੁਰਦੁਆਰਾ ਮਹਿਲ ਮੁਬਾਰਕ, ਭਾਈ ਦਲਜੀਤ ਸਿੰਘ ਤਾਨ, ਭਾਈ ਗੁਰਮੇਲ ਸਿੰਘ ਵਲੋਂ ਕੀਤੀ ਗਈ।
ਵਿਦੇਸ਼ ਵਿੱਚ ਬੈਠੇ ਗੁਰਮਤਿ ਪ੍ਰਚਾਰਕ ਗ੍ਰੰਥੀ ਰਾਗੀ ਸਭਾ ਦੇ ਮੈਂਬਰ ਪ੍ਰਧਾਨ ਭਾਈ ਬਚਿੱਤਰ ਸਿੰਘ ਮੁੱਖ ਸੇਵਾਦਾਰ, ਭਾਈ ਸੁਖਪਾਲ ਸਿੰਘ, ਭਾਈ ਸੁੱਚਾ ਸਿੰਘ ਅਫਰੀਕਾ, ਭਾਈ ਗੁਰਬਖਸ਼ੀਸ਼ ਸਿੰਘ ਯੂ.ਐਸ.ਏ, ਭਾਈ ਰਮਨਦੀਪ ਸਿੰਘ ਯੂ.ਐਸ.ਏ, ਭਾਈ ਨਰਿੰਦਰ ਸਿੰਘ ਪੰਧੇਰ ਯੂ.ਐਸ.ਏ, ਭਾਈ ਗੁਰਜੰਟ ਸਿੰਘ, ਦਰਸ਼ਨ ਸਿੰਘ ਚੱਠਾ ਕੈਨੇਡਾ, ਦਰਸ਼ਨ ਸਿੰਘ ਨੇ ਸਭਾ ਨੂੰ ਸਹਿਯੋਗ ਦਿੱਤਾ।ਸਮੂਹ ਜਥਿਆਂ ਨੂੰ ਤਾਲਮੇਲ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰੀਤ ਸਕੱਤਰ ਤਾਲਮੇਲ ਕਮੇਟੀ, ਰਾਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਨਾਨਕਿਆਣਾ ਸਾਹਿਬ, ਭੁਪਿੰਦਰ ਸਿੰਘ ਗਰੇਵਾਲ, ਭਾਈ ਸਤਵਿੰਦਰ ਸਿੰਘ ਭੋਲਾ, ਗੁਰਪ੍ਰੀਤ ਸਿੰਘ ਰਾਮਪੁਰਾ, ਕੇਵਲ ਸਿੰਘ ਹਰੀਪੁਰਾ, ਕੁਲਵੰਤ ਸਿੰਘ ਬੁਰਜ, ਪਰਮਜੀਤ ਸਿੰਘ ਦੁਆਬੀਆ, ਭਾਈ ਸੁੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ, ਸੁਰਿੰਦਰ ਪਾਲ ਸਿੰਘ ਸਿਦਕੀ, ਰਣਜੀਤ ਸਿੰਘ ਕਿਸ਼ਨਪੁਰਾ, ਗੁਰਸੇਵਕ ਸਿੰਘ, ਹਰਨੇਕ ਸਿੰਘ ਮਹਿਲ ਮੁਬਾਰਕ ਦੇ ਨਾਲ ਗੁਰਵਿੰਦਰ ਸਿੰਘ ਸਰਨਾ, ਨਰਿੰਦਰ ਪਾਲ ਸਿੰਘ ਸਾਹਨੀ, ਦਲਵੀਰ ਸਿੰਘ ਬਾਬਾ ਨੇ ਸਨਮਾਨਿਤ ਕੀਤਾ ਗਿਆ।
ਸਮਾਗਮਾਂ ਵਿੱਚ ਬਾਬਾ ਦੀਪ ਸਿੰਘ ਸੁਸਾਇਟੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਭਾਈ ਘਨ੍ਹਈਆ ਜੀ ਸੇਵਾ ਦਲ, ਬਾਬਾ ਸਾਹਿਬ ਦਾਸ ਸੇਵਾ ਦਲ ਤੇ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਾਹਿਬ ਨਾਨਕਪੁਰਾ ਨੇ ਸਹਿਯੋਗ ਦਿੱਤਾ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਅਕਾਲ ਅਕੈਡਮੀ ਮੂਨਕ ਵਿਖੇ ਗੁਰਮਤਿ ਲੈਕਚਰ ਕਰਵਾਇਆ
ਸੰਗਰੂਰ, 5 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਸਹਿਜ਼ ਪਾਠ ਸੇਵਾ ਸੰਸਥਾ ਵਲੋਂ ਅਕਾਲ ਅਕੈਡਮੀ ਭੂੰਦੜ …