ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਹਲਕਾ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼
ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਲ੍ਹਾ ਮੰਡੀ ਦਾ ਦੌਰਾ ਕੀਤਾ ਗਿਆ।ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰਾਂ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ।ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫਲ-ਸਬਜ਼ੀਆਂ ਆਦਿ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ।ਜਦੋਂਕਿ ਸਫਾਈ ਦਾ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ‘ਤੇ ਯਕੀਨੀ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਯਕੀਨੀ ਬਣਾਉਣ।ਤੜਕਸਾਰ ਸਵੇਰੇ ਤਿੰਨ ਵਜ਼ੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ।ਇਸ ਲਈ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਯਕੀਨੀ ਬਣਾਇਆ ਜਾਵੇ।ਉਨਾਂ ਮੰਡੀ ਅਫ਼ਸਰ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ ਅਤੇ ਪਾਣੀ ਦਾ ਨਿਕਾਸ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media