ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਈਕਵਾਂਡੋ (ਲੜਕੇ) ਚੈਂਪੀਅਨਸ਼ਿਪ ਅੱਜ ਸ਼ੁਰੂ ਹੋਈ ਅਤੇ ਇਹ
ਮੁਕਾਬਲੇ 9 ਨਵੰਬਰ 2024 ਤੱਕ ਚੱਲਣਗੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿਖੇ ਹੋ ਰਹੀ ਇਸ ਚੈਂਪੀਅਨਸ਼ਿਪ ਵਿੱਚ ਭਾਰਤ ਭਰ ਦੀਆਂ ਯੂਨੀਵਰਸਿਟੀਆਂ ਦੀਆਂ 150 ਤੋਂ ਵੱਧ ਟੀਮਾਂ ਅਤੇ ਲਗਭਗ 1,200 ਖਿਡਾਰੀ ਹਿੱਸਾ ਲੈ ਰਹੇ ਹਨ।
ਇਸ ਵਿਚ ਖਿਡਾਰੀ ਵੱਖ-ਵੱਖ ਭਾਰ ਵਰਗਾਂ ਵਿੱਚ ਆਪਣੇ ਹੁਨਰ ਅਤੇ ਖੇਡ ਦਾ ਪ੍ਰਦਰਸ਼ਨ ਕਰਨਗੇ। ਉਦਘਾਟਨੀ ਸਮਾਰੋਹ ਵਿੱਚ ਪ੍ਰਭਾਵਸ਼ਾਲੀ ਮਾਰਸ਼ਲ ਆਰਟਸ ਦੀ ਪੇਸ਼ਕਾਰੀ ਕੀਤੀ ਗਈ ਅਤੇ ਮਹੱਤਵਪੂਰਨ ਮਹਿਮਾਨਾਂ ਨੇ ਸ਼ਿਰਕਤ ਕੀਤੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media