ਅਜਨਾਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫਤਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।ਇਸ ਦਾ
ਉਦਘਾਟਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਤੰਦਰੁਸਤ ਆਦਮੀ ਜੇ ਸਾਲ ਵਿੱਚ ਘੱਟੋ ਘੱਟ ਇਕ ਯੂਨਿਟ ਵੀ ਖੂਨਦਾਨ ਕਰੇ ਤਾਂ ਉਹ ਤਿੰਨ ਜਿੰਦਗੀਆਂ ਬਚਾ ਸਕਦਾ ਹੈ।ਇਸ ਲਈੋ ਕਿਸੇ ਨੂੰ ਜ਼ਿੰਦਗੀ ਦੇਣ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੋ ਸਕਦਾ।ਉਹਨਾਂ ਪੰਜਾਬ ਵਾਸੀਆਂ ਨੂੰ ਕਿਹਾ ਕਿ ਉਹ ਹੋਰ ਦਾਨਾਂ ਦੇ ਨਾਲ-ਨਾਲ ਖੂਨਦਾਨ ਕਰਨ ਵੱਲ ਵੀ ਉਚੇਚਾ ਧਿਆਨ ਦੇਣ।ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਲਈ ਤੰਦਰੁਸਤ ਵਿਅਕਤੀ ਨੂੰ ਆਪਣਾ ਖੂਨ ਜਰੂਰ ਦਾਨ ਕਰਨਾ ਚਾਹੀਦਾ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media