ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ) ਦੀਆਂ ਵਿਦਿਆਰਥਣਾਂ ਅਤੇ ਗੁਰਮਤਿ ਸੰਗੀਤ ਵਿਦਿਆਲਾ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਜੀ ਚੀਮਾਂ ਸਾਹਿਬ ਦੇ ਵਿਦਿਆਰਥੀਆਂ ਨੇ ਜਰਨਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿਖੇ ਕਰਵਾਏ ਗਏ 39ਵੇਂ ਸਰਦਾਰ ਬਹਾਦਰ ਸਰ ਜਨਰਲ ਗੁਰਨਾਮ ਸਿੰਘ ਮੈਮੋਰੀਅਲ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਗੁਰਮਤਿ ਸੰਗੀਤ ਵਿਦਿਆਲੇ ਦੇ ਵਿਦਿਆਰਥੀਆਂ ਵਲੋਂ ਦੂਜਾ ਸਥਾਨ ਅਤੇ ਅਕਾਲ ਅਕੈਡਮੀ ਦੀਆਂ ਵਿਦਿਆਰਥਣਾਂ ਵਲੋਂ ਚੌਥਾ ਸਥਾਨ ਹਾਸਲ ਕੀਤਾ ਗਿਆ।ਅਕਾਲ ਅਕੈਡਮੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਲੇ ਦੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ `ਤੇ ਵਧਾਈ ਦਿੱਤੀ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …