ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਪੰਜਾਬ ਡੈਫ਼ ਐਂਡ ਡੰਬ ਸਪੋਰਟਸ ਐਸੋਸੀਏਸਨ ਪਟਿਆਲਾ ਵਲੋਂ ਪਹਿਲਾ ਪੰਜਾਬ ਸਟੇਟ ਅੰਡਰ-21 ਕ੍ਰਿਕੇਟ ਟੀ-20 ਚੈਂਪੀਅਨਸ਼ਿਪ ਦਾ ਆਯੋਜਨ 9 ਅਤੇ 10 ਨਵੰਬਰ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਦੇ ਕ੍ਰਿਕੇਟ ਸਟੇਡੀਅਮ ਵਿੱਚ ਕਰਵਾਇਆ ਗਿਆ।ਜਿਸ ਵਿੱਚ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ ਦੀਆਂ ਟੀਮਾਂ ਨੇ ਭਾਗ ਲਿਆ।ਸਾਰੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਫਾਇਨਲ ਮੈਚ ਵਿੱਚ ਪਟਿਆਲਾ ਦੀ ਟੀਮ ਨੇ ਜੇਤੂ ਟਰਾਫੀ ‘ਤੇ ਕਬਜ਼ਾ ਕੀਤਾ ਅਤੇ ਅੰਮ੍ਰਿਤਸਰ ਦੀ ਟੀਮ ਉਪ-ਜੇਤੂ ਰਹੀ।ਜੇਤੂ ਖਿਡਾਰੀਆਂ ਵਿਚੋਂ 4 ਦਸੰਬਰ ਨੂੰ ਹੋਣ ਵਾਲੇ ਪਹਿਲੇ ਨੈਸ਼ਨਲ ਡੈਫ਼ ਐਂਡ ਡੰਬ ਅੰਡਰ-21 ਟੀ-20 ਕ੍ਰਿਕੇਟ ਚੈਂਪੀਅਨਸ਼ਿਪ ਦੀ ਟੀਮ ਦੀ ਚੋਣ ਕਰ ਲਈ ਗਈ ਹੈ।ਪਿੰਗਲਵਾੜਾ ਦੇ ਮੈਂਬਰ ਹਰਜੀਤ ਸਿੰਘ ਅਰੋੜਾ ਅਤੇ ਪ੍ਰਸ਼ਾਸ਼ਕ ਯੋਗੇਸ਼ ਸ਼ੂਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
ਇਸ ਮੌਕੇ ਪ੍ਰਬੰਧਕਾਂ ਵਜੋਂ ਪਿੰਗਲਵਾੜਾ ਸੰਸਥਾ ਡੈਫ਼ ਸਕੂਲ ਦੇ ਪ੍ਰਿੰਸੀਪਲ ਮੈਡਮ ਦਲਜੀਤ ਕੌਰ ਅਤੇ ਅਧਿਆਪਕਾ ਰਵਨੀਤ ਕੌਰ ਵੀ ਸ਼ਾਮਿਲ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …