Wednesday, November 20, 2024

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।
ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ।ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ਼ ਪਲਵਿੰਦਰ ਸਿੰਘ ਤੇ ਗੁਰਮੀਤ ਸਿੰਘ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ ਵੀ ਮੌਜ਼ੂਦ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …