ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਲੌਂਗੋਵਾਲ ਵਿਖੇ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਪੂਰੇ ਕਸਬੇ ਦੇ ਗਲੀ ਮੁਹੱਲਿਆਂ ਅਤੇ ਬਜ਼ਾਰਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ਼ ਨਾਲ ਸਮਾਪਤ ਹੋਇਆ।ਨਗਰ ਕੀਰਤਨ ਦੌਰਾਨ ਵੱਖ-ਵੱਖ ਪੜਾਵਾਂ ‘ਤੇ ਲੰਗਰ ਅਤੇ ਚਾਹ ਪਾਣੀ ਦੀਆਂ ਛਬੀਲਾਂ ਲਾ ਕੇ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨਾਂ ਦੀਆਂ ਸਿੱਖਿਆਵਾਂ ਦਾ ਵਰਣਨ ਕੀਤਾ ਗਿਆ।ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਦੇ ਪ੍ਰਬੰਧਕਾਂ ਅਨੁਸਾਰ 17 ਨਵੰਬਰ ਨੂੰ ਸਵੇਰੇ 5.00 ਵਜੇ ਤੋਂ 7.00 ਵਜੇ ਤੱਕ ਭਾਈ ਕੁਲਵੰਤ ਸਿੰਘ ਕੰਤੀ, ਭਾਈ ਧਰਮ ਸਿੰਘ, ਭਾਈ ਮੋਹਨ ਸਿੰਘ, ਮੇਜਰ ਸਿੰਘ ਦਿੜਬਾ, ਨਿੱਕਾ ਸਿੰਘ ਦਿੜਬਾ ਕੀਰਤਨ ਕਰਨਗੇ।ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ 10.00 ਵਜੇ ਭੋਗ ਪਾਏ ਜਾਣਗੇ।ਉਪਰੰਤ ਬਾਬਾ ਬਲਜੀਤ ਸਿੰਘ ਜੀ ਫੱਕਰ ਦੀਵਾਨ ਸਜਾਉਣਗੇ।ਸਮਾਗਮ ਦੌਰਾਨ ਬਾਬਾ ਜਸਵਿੰਦਰ ਸਿੰਘ ਦਮਦਮੀ ਟਕਸਾਲ ਵਾਲੇ, ਬਾਬਾ ਹਰਨੇਕ ਸਿੰਘ ਰਾੜਾ ਸਾਹਿਬ ਵਾਲੇ, ਕਥਾਵਾਚਕ ਮਨਦੀਪ ਸਿੰਘ ਪਟਿਆਲੇ ਵਾਲੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ।ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਦੇ ਚੱਲ ਰਹੇ ਕਾਰਜ ਵਾਸਤੇ ਸੰਗਤਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ, ਆਪ ਦੇ ਸੀਨੀਅਰ ਆਗੂ ਕਮਲ ਬਰਾੜ, ਜਥੇਦਾਰ ਉਦੈ ਸਿੰਘ, ਮੁੱਖ ਗ੍ਰੰਥੀ ਬਾਬਾ ਹਰਜਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਕੰਬੋਵਾਲ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ, ਨੰਬਰਦਾਰ ਅਵਤਾਰ ਸਿੰਘ ਦੁਲਟ, ਅਮਰਜੀਤ ਸਿੰਘ ਗਿੱਲ, ਬਾਬਾ ਕੁਲਵੰਤ ਸਿੰਘ ਕੰਤੀ, ਬਾਬਾ ਮੱਖਣ ਸਿੰਘ, ਜਸਵੀਰ ਸਿੰਘ ਜੱਸੀ ਲੌਂਗੋਵਾਲ ਇੰਚਾਰਜ਼ ਤਖਤ ਸ਼੍ਰੀ ਦਮਦਮਾ ਸਾਹਿਬ, ਜਥੇਦਾਰ ਮਹਿੰਦਰ ਸਿੰਘ ਦੁੱਲਟ, ਕੌਂਸਲਰ ਗੁਰਮੀਤ ਸਿੰਘ ਲੱਲੀ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕੁੱਕਾ, ਸੁਖਵਿੰਦਰ ਸਿੰਘ ਚਾਹਲ, ਜਸਵਿੰਦਰ ਸਿੰਘ ਸੋਸਾਇਟੀ ਪ੍ਰਧਾਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੇਲਾ ਸਿੰਘ ਸੂਬੇਦਾਰ ਅਤੇ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਸ਼ਮੂਲੀਅਤ, ਵਿਜੇ ਕੁਮਾਰ ਗੋਇਲ, ਗੁਰਜੀਤ ਸਿੰਘ ਦੁਲਟ, ਹਰਦੀਪ ਸਿੰਘ ਖਹਿਰਾ, ਸੁਖਵਿੰਦਰ ਸਿੰਘ ਸਿੱਧੂ, ਬਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਦੂਲੋ, ਕੌਂਸਲਰ ਜਗਜੀਤ ਸਿੰਘ ਕਾਲਾ, ਬਲਵਿੰਦਰ ਸਿੰਘ ਕਾਲਾ, ਸੁਰਜੀਤ ਸਿੰਘ ਮੱਸੇਕਾ, ਪ੍ਰਿੰਸੀਪਲ ਰਿਟਾਇਰਡ ਜੋਰਾ ਸਿੰਘ ਵਾਲੀਆ, ਸੁਖਦੇਵ ਸਿੰਘ ਭੁੱਲਰ, ਗੁਰਜੰਟ ਸਿੰਘ, ਮੇਜਰ ਸਿੰਘ, ਪੂਰਨ ਸਿੰਘ ਦੁੱਲਟ, ਅਮਨਦੀਪ ਸਿੰਘ ਚਾਹਲ ਆਦਿ ਹਾਜ਼ਰ ਸਨ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …