ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਥੋੜਾ ਸਮਾਂ ਪਹਿਲਾਂ ਹੀ ਜੇਲ੍ਹ ਵਿਭਾਗ ਵਿੱਚੋਂ ਸੇਵਾ ਮੁਕਤ ਹੋਏ ਦਵਿੰਦਰ ਕੁਮਾਰ ਸਿੱਧੂ ਏ.ਆਈ.ਜੀ (ਜੇਲ੍ਹਾਂ) ਦੀ ਬੀਤੇ
ਦਿਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਜੇਲ੍ਹ ਸੁਪਰਡੈਂਟ ਅੰਮ੍ਰਿਤਸਰ ਹੇਮੰਤ ਸ਼ਰਮਾ, ਸਹਾਇਕ ਜੇਲ ਸੁਪਰਡੈਂਟ ਨਵਦੀਪ ਸਿੰਘ ਤੇ ਮਨਵੀਰ ਢਿੱਲੋ ਨੇ ਉਹਨਾਂ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਦੱਸਣਯੋਗ ਹੈ ਕਿ ਦਵਿੰਦਰ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਮੱਟੂ ਦੇ ਕਰੀਬੀ ਰਿਸ਼ਤੇਦਾਰ ਸਨ।ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨਮਿਤ ਭੋਗ ਅਤੇ ਅੰਤਿਮ ਅਰਦਾਸ 22 ਨਵੰਬਰ ਨੂੰ ਬਾਅਦ ਦੁਪਹਿਰ 1:00 ਵਜੇ ਤੋ 2:00 ਵਜੇ ਤੱਕ ਸ਼ਹੀਦ ਊਧਮ ਸਿੰਘ ਹਾਲ ਭਗਤਾਂਵਾਲਾ ਅੰਮ੍ਰਿਤਸਰ ਵਿਖੇ ਹੋਵੇਗੀ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media