ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਡਾ. ਇੰਦਰਬੀਰ ਸਿੰਘ ਨਿੱਝਰ ਹਲਕਾ ਦੱਖਣੀ ਵਿਧਾਇਕ ਵਲੋਂ ਗੁਜਰਪੁਰਾ ਵਿਖੇ ਨਵੀਂ ਬਣਨ ਵਾਲੀ ਸੜਕ ਦੀ
ਸ਼ੁਰੂਆਤ ਕੀਤੀ ਗਈ।ਇਸ ਸਮੇਂ ਗੱਲਬਾਤ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਲੋਕਾਂ ਚਿਰੋਕਣੀ ਮੰਗ ‘ਤੇ ਗੁਜਰਪੁਰਾ ਵਿਖੇ ਨਵਾਂ ਸੀਵਰੇਜ਼ ਸਿਸਟਮ ਪਾ ਦਿੱਤਾ ਗਿਆ ਹੈ, ਜਿਸ ਕਰਕੇ ਇਹ ਸੜਕ ਖਰਾਬ ਹੋ ਗਈ ਸੀ।ਇਸ ਲਈ ਸੜਕ ਦੇ ਕੰਮ ਦਾ ਉਦਘਾਟਨ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਮੇਂ ਸਾਰੇ ਸ਼ਹਿਰ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ ਜਾਰੀ ਹਨ ਅਤੇ ਜਲਦੀ ਸਾਰੇ ਵਿਕਾਸ ਕਾਰਜ਼ ਮੁਕੰਮਲ ਹੋ ਜਾਣਗੇ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਲਕਾ ਦੱਖਣੀ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜ਼ਕਾਲ ਦੌਰਾਨ ਹੀ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ।
ਇਸ ਮੌਕੇ ਨਵਨੀਤ ਸ਼ਰਮਾ, ਬੰਟੀ ਪਹਿਲਵਾਨ, ਸੰਦੀਪ ਕੁਮਾਰ, ਸੰਜੇਵ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media