Thursday, November 21, 2024

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਝਾੜੋਂ ਦੇ ਵਿਦਿਆਰਥੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਸਮਾਗਮ ਦੌਰਾਨ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੈਸ਼ਨਲ ਐਵਾਰਡ ਨਾਲ ਸਨਮਾਨਿਆ ਗਿਆ।ਵਿਦਿਅਕ ਖੇਤਰ ‘ਚ ਬਾਰਵੀਂ ਕਲਾਸ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਤੇ ਦਸਵੀਂ ਕਲਾਸ ਦੀ ਵਿਦਿਆਰਥਣ ਦਲਜੀਤ ਕੌਰ ਨੂੰ ਅਕਾਦਮਿਕ ਐਵਾਰਡ, ਖੇਡ ਖੇਤਰ ਵਿੱਚ ਹਰਜੀਤ ਸਿੰਘ ਅਤੇ ਕਰਮਵੀਰ ਸਿੰਘ ਨੂੰ ਸਪੋਰਟਸ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਸਕੂਲ ਮੁਖੀ ਜਗਸੀਰ ਸਿੰਘ ਅਤੇ ਸਕੂਲ਼ ਦੇ ਕੋਚ ਹਰਦੀਪ ਸਿੰਘ ਨੂੰ ਸਪੋਰਟਸ ਅਚੀਵਮੈਂਟ ਨੈਸ਼ਨਲ ਅਵਾਰਡ ਨਾਲ ਸਨਮਾਨਿਆ।ਸਕੂਲ ਮੁਖੀ ਜਗਸੀਰ ਸਿੰਘ, ਕੋਚ ਹਰਦੀਪ ਸਿੰਘ ਅਤੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ‘ਤੇ ਸਵਾਗਤ ਕੀਤਾ ਗਿਆ।ਇਸ ਸਨਮਾਨ ਲਈ ਸਕੂਲ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …