Monday, July 14, 2025
Breaking News

ਖ਼ਾਲਸਾ ਕਾਲਜ ਵਿਖੇ ‘9ਵੇਂ ਸਾਹਿਤ ਉਤਸਵ ਅਤੇ ਪੁਸਤਕ ਮੇੇਲੇ’ ਦੀ ਸ਼ੁਰੂਆਤ ਅੱਜ

ਆਨਰੇਰੀ ਸਕੱਤਰ ਛੀਨਾ ਕਰਨਗੇ 5 ਦਿਨਾ ਮੇਲੇ ਦੀ ਪ੍ਰਧਾਨਗੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 5 ਰੋਜ਼ਾ ਸਾਹਿਤ ਉਤਸਵ ਅਤੇ ਪੁਸਤਕ ਮੇਲਾ 19 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ, ਸਮਾਗਮ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਕਰਨਗੇ।ਵਿਸ਼ੇਸ਼ ਮਹਿਮਾਨ ਵਜੋਂ ਸੰਗੀਤ ਨਾਟਕ ਅਕਾਡਮੀ ਚੰਡੀਗੜ੍ਹ ਦੇ ਪ੍ਰਧਾਨ ਚੈਟਲੇ ਹੋਣਗੇ।9ਵੇਂ ਪੁਸਤਕ ਮੇਲੇ ’ਚ ਸਾਹਿਤਕ ਭਾਸ਼ਣ, ਸੈਮੀਨਾਰ, ਪੈਨਲ ਚਰਚਾਵਾਂ, ਕਵੀ ਦਰਬਾਰ ਅਤੇ ਰੰਗਾਰੰਗ ਪ੍ਰੋਗਰਾਮ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਦੀਆਂ ਲੱਖਾਂ ਕਿਤਾਬਾਂ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਹੋਵੇਗੀ।
ਕਾਲਜ ਕਾਰਜਕਾਰੀ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਇਸ ਵਾਰ ਮੇਲਾ 19 ਤੋਂ 23 ਨਵੰਬਰ ਤੱਕ ਲੱਗੇਗਾ।ਇਸ ਦੇ ਕੋਆਰਡੀਨੇਟਰ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਹਨ।ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਪ੍ਰਕਾਸ਼ਕ 150 ਦੇ ਸਟਾਲ ਬੁੱਕ ਕਰਵਾ ਲਏ ਹਨ।ਮੇਲੇ ਦੇ ਹਰ ਦਿਨ ਸ਼ਾਮ ਨੂੰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਹੋਇਆ ਕਰਨਗੇ ਮੇਲੇ ’ਚ ਖਾਣ-ਪੀਣ ਦੇ ਸਟਾਲ ਵੱਖਰੇ ਤੌਰ ’ਤੇ ਵੱਡੇ ਪੱਧਰ ’ਤੇ ਲੱਗਣਗੇ।
ਮੇਲੇ ਦੌਰਾਨ ਵਿਸ਼ਵ ਪ੍ਰਸਿੱਧ ਕਾਮੇਡੀਅਨ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਦਰਸ਼ਕਾਂ ਨਾਲ ਰੂਬਰੂ ਹੋਣਗੇ।ਇਸ ਸਮੇਂ ਸੁਖਨ ਦੇ ਸੂਰਜ : ਸੁਰਜੀਤ ਪਾਤਰ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਜਾਵੇਗਾ, ਜਿਸ ਦੀ ਪ੍ਰਧਾਨਗੀ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਡਾਇਰੈਕਟਰ ਸਵਰਨਜੀਤ ਸਿੰਘ ਸਵੀ ਕਰਨਗੇ ਅਤੇ ਮੁੱਖ ਮਹਿਮਾਨ ਜਸਵੰਤ ਸਿਘ ਜ਼ਫ਼ਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਹੋਣਗੇ।ਵਿਸ਼ੇਸ਼ ਮਹਿਮਾਨ ਡਾ. ਕੁਲਜੀਤ ਸਿੰਘ ਜੰਜ਼ੂਆ (ਕੈਨੇਡਾ) ਅਤੇ ਪਰਮਿੰਦਰ ਸੋਢੀ (ਜਪਾਨ) ਹੋਣਗੇ।ਪੰਜਾਬ ਦੇ ਪ੍ਰਸਿੱਧ ਕਵੀ ਆਪਣਾ ਕਲਾਮ ਪੇਸ਼ ਕਰਨਗੇ।ਪੰਜਾਬੀ ਗਾਇਕਾ ਗਲੋਰੀ ਬਾਵਾ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …