Wednesday, November 20, 2024

ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵਲੋਂ ਭਗਤਾਂ ਵਾਲਾ ਡੰਪ ਦਾ ਦੌਰਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸਨਰ ਮੈਡਮ ਸ਼ਾਕਸੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਨੇ ਹੋਰ ਨਿਗਮ ਅਧਿਕਾਰੀਆਂ ਨਾਲ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ।ਉਨਾਂ ਕੰਪਨੀ ਵਲੋ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਤੇ ਢਿੱਲੇ ਕੰਮ ‘ਤੇ ਨਾਖੁਸ਼ੀ ਪ੍ਰਗਟ ਕਰਦਿਆਂ ਕੰਪਨੀ ਅਧਿਕਾਰੀਆਂ ਨੂੰ ਲਾਪਰਵਾਈ ਦਾ ਇਕ ਦਿਨ ਵਿੱਚ ਜਵਾਬ ਦੇਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਅਵਰਧਾ ਕੰਪਨੀ ਵਲੋਂ ਕੀਤੇ ਜਾ ਰਹੇ ਕੰਮਾਂ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕੰਪਨੀ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਬਾਇਓਰੌਮੀਡੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਡੰਪ ਵਾਲੇ ਸਥਾਨ ‘ਤੇ ਹੋਰ ਮਸ਼ੀਨਰੀ ਲਗਾਈ ਜਾਵੇ ਤਾਂ ਜੋ ਕੂੜੇ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਸਕੇ।
ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਕੰਪਨੀ ਨੂੰ ਹੋਰ ਮਸ਼ੀਨਾਂ ਅਤੇ ਸ਼ਹਿਰ ਦੀ ਸਾਫ਼ ਸਫ਼ਾਈ ਲਈ ਹੋਰ ਗੱਡੀਆਂ ਲੈਣ ਦੀ ਤਾਕੀਦ ਕੀਤੀ ਗਈ ਹੈ।ਕੰਪਨੀ ਨੂੰ ਇਹ ਵੀ ਕਿਹਾ ਗਿਆ ਹੈ ਕਿ ਸ਼ਹਿਰ ਵਿੱਚ ਕਿਸੇ ਵੀ ਥਾਂ ‘ਤੇ ਕੂੜੇ ਦੇ ਢੇਰ ਨਜ਼ਰ ਨਹੀਂ ਆਉਣੇ ਚਾਹੀਦੇ ਅਤੇ ਰੋਜ਼ਾਨਾ ਸਾਫ਼ ਸਫ਼ਾਈ ਦੀ ਵਿਵਸਥਾ ਨੂੰ ਯਕੀਨੀ ਬਣਾਈ ਜਾਵੇ।
ਇਸ ਮੌਕੇ ਨਗਰ ਨਿਗਮ ਦੇ ਡਾ. ਕਿਰਨ ਕੁਮਾਰ, ਸੈਨਟਰੀ ਇੰਸਪੈਕਟਰ ਸਰਬਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਮਹਾਂ ਲੇਖਾਕਾਰ ਵਿਭਾਗ ਵਲੋਂ ਪੈਨਸ਼ਨ ਅਦਾਲਤ 21 ਨਵੰਬਰ ਨੂੰ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 21 ਨਵੰਬਰ ਨੂੰ ਆਲ ਇੰਡੀਆ ਸਰਵਿਸ ਦੇ …