ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਚਨਚੇਤ ਆਮ ਆਦਮੀ ਕਲੀਨਿਕਾਂ ਦੀ ਜਾਂਚ ਕਰਦੇ ਹੋਏ ਗੋਪਾਲ ਨਗਰ ਟੈਂਕੀ ਵਾਲੇ ਪਾਰਕ ਵਿੱਚ ਬਣੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ।ਉਨਾਂ ਕਲੀਨਿਕ ਵਿੱਚ ਮੌਜ਼ੂਦ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਲਏ ਅਤੇ ਸਟਾਫ ਬਾਰੇ ਫੀਡ ਬੈਕ ਲਿਆ।ਉਹਨਾਂ ਕਲੀਨਿਕ ਦੇ ਸਟਾਫ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵੱਕਾਰੀ ਪ੍ਰੋਜੈਕਟ ਹੈ ਅਤੇ ਜਿਲ੍ਹਾ ਵਾਸੀਆਂ ਦੀ ਸਿਹਤ ਲਈ ਤੁਹਾਡੇ ‘ਤੇ ਵੱਡੀਆਂ ਜਿੰਮੇਵਾਰੀਆਂ ਹਨ।ਉਹਨਾਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਇਸ ਵੇਲੇ 72 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੰਨਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਬਿਲਕੁੱਲ ਮੁਫਤ ਕੀਤੇ ਜਾ ਰਹੇ ਹਨ।ਹੁਣ ਤੱਕ 2185748 ਮਰੀਜਾਂ ਦਾ ਇਲਾਜ਼ ਅਤੇ 367404 ਮਰੀਜ਼ਾਂ ਦੇ ਲੈਬ ਟੈਸਟ ਕੀਤੇ ਜਾ ਚੁੱਕੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …