
ਅੰਮ੍ਰਿਤਸਰ, 09 ਜਨਵਰੀ (ਸੁਖਬੀਰ ਸਿੰਘ) – ਸ੍ਰੋਮਣੀ ਅਕਾਲੀ ਜਥਾ ਸ਼ਹਿਰੀ ਵਲੋਂ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ 42 ਤੋਂ ਨਵਨਿਯੂਕਤ ਵਾਰਡ ਪ੍ਰਧਾਨ ਦਵਿੰਦਰ ਸਿੰਘ ਮੰਗਾ ਵਲੋਂ ਇਸ ਨਿਯੁਕਤੀ ਪਿਛੋਂ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਰਾਮਸਰ ਵਿਖੇ ਪਾਸੋਂ ਰੋਜ ਤੋਂ ਚਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਜਥਾ ਸ਼ਹਿਰੀ ਦੇ ਸੀਨੀਅਰ ਅਹੁਦੇਦਾਰ ਸਮੇਤ ਸ:ਇੰਦਰਬੀਰ ਸਿੰਘ ਬੁਲਾਰੀਆ ਦੇ ਪਰਿਵਾਰਿਕ ਮੈਂਬਰ ਸ਼ਾਮਿਲ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮੂਹ ਆਗੂਆਂ ਵਲੋਂ ਦਵਿੰਦਰ ਸਿੰਘ ਮੰਗਾ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ:ਮੰਗਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੁਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ।
ਇਸ ਮੌਕੇ ਉਨ੍ਹਾਂ ਨਾਲ ਹੋਰਨਾ ਤੋਂ ਇਲਾਵਾ ਜਥੇ:ਪੂਰਨ ਸਿੰਘ ਮੱਤੇਵਾਲ ਸਕੱਤਰ ਜਨਰਲ ਸ਼ਹਿਰੀ, ਸ:ਬਲਦੇਵ ਸਿੰਘ ਬੁਲਾਰੀਆ, ਮਨਮੋਹਨ ਸਿੰਘ ਟੀਟੂ ਕੌਂਸਲਰ ਵਾਰਡ 42, ਰਵਿੰਦਰ ਸਿੰਘ ਭਾਟੀਆ, ਸ਼ਾਮ ਲਾਲ ਦੋਵੇਂ ਸਕੱਤਰ ਸ:ਬੁਲਾਰੀਆ, ਸੰਤਾ ਸਿੰਘ ਸਰਪੰਚ, ਮਨਜੀਤ ਸਿੰਘ ਮੰਜ਼ਿਲ, ਹਰਿੰਦਰ ਸਿੰਘ ਪਾਰੋਵਾਲ, ਸਤਿੰਦਰਪਾਲ ਸਿੰਘ ਰਾਜੁ, ਗੁਰਮੁਖ ਸਿੰਘ ਖਾਲਸਾ, ਗੁਰਦਿਆਲ ਸਿੰਘ ਭੁੱਲਰ, ਪਲਵਿੰਦਰ ਸਿੰਘ ਹਮਜਾ, ਅਜੀਤ ਸਿੰਘ, ਦਲਜੀਤ ਸਿੰਘ, ਡਾ:ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ ਬਿੱਟੂ, ਨਵਦੀਪ ਸਿੰਘ ਖਾਲਸਾ, ਨਵਜੀਤ ਸਿੰਘ ਲੱਕੀ, ਹਰਪ੍ਰੀਤ ਸਿੰਘ ਮਨੀ ਆਦਿ ਮੌਜੂਦ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media