ਭੀਖੀ, 21 ਨਵੰਬਰ (ਕਮਲ ਜ਼ਿੰਦਲ) – ਜੰਮੂ ਵਿਖੇ ਹੋਈਆਂ 68ਵੀਆਂ ਨੈਸ਼ਨਲ ਖੇਡਾਂ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੜ੍ਹਦੀ ਨੌਵੀਂ ਜਮਾਤ ਦੀ
ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤਲਵਾਰਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਇਸਦੇ ਨਾਲ ਹੀ ਅਖਿਲ ਭਾਰਤੀ ਸਿੱਖਿਆ ਸੰਸਥਾ ਵਲੋਂ ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਆਯੋਜਿਤ ਰਾਸ਼ਟਰ ਪੱਧਰੀ ਬਾਸਕਿਟ ਬਾਲ ਮੁਕਾਬਲਿਆਂ ‘ਚ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਵਲੋਂ ਸਵੇਰ ਦੀ ਸਭਾ ਵਿੱਚ ਇਹਨਾਂ ਜੇਤੂ ਵਿਦਿਆਰਥਣਾਂ ਨੂੰ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media