Sunday, February 22, 2026

ਖ਼ਾਲਸਾ ਪਬਲਿਕ ਸਕੂਲ ਵਿਖੇ ‘ਇੰਟਰ ਖ਼ਾਲਸਾ ਸਕੂਲਜ਼ ਕਲਚਰਲ ਫ਼ੈਸਟ 2024’ ਕਰਵਾਇਆ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਇੰਟਰ ਖ਼ਾਲਸਾ ਸਕੂਲਜ਼ ਕਲਚਰਲ ਫ਼ੈਸਟ2024’ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਵਿਦਿਆਰਥੀਆਂ ’ਚ ਛੁਪੇ ਹੁਨਰ ਨੂੰ ਉਜਾਗਰ ਕਰਨ ਦੇ ਨਾਲ-ਨਾਲ ਇਕ ਪਲੇਟਫ਼ਾਰਮ ਪ੍ਰਦਾਨ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਹਰ ਬੱਚੇ ’ਚ ਕੋਈ ਨਾ ਕੋਈ ਹੁਨਰ ਜਰੂਰ ਹੁੰਦਾ ਹੈ, ਜ਼ਰੂਰਤ ਹੈ ਉਸ ਨੂੰ ਪਛਾਣ ਕੇ ਨਿਖਾਰਨ ਦੀ।
ਗਵਰਨਿੰਗ ਕੌਂਸਲ ਅਧੀਨ ਮੇਜ਼ਬਾਨ ਸਕੂਲ ਸਮੇਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਸੈਂਕੜੇ ਵਿਦਿਆਰਥੀਆਂ ਨੇ ਪ੍ਰੋਗਰਾਮ ’ਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।
ਵਿਦਿਆਰਥੀਆਂ ਦੇ ਸ਼ਬਦ ਗਾਇਣ, ਫ਼ੋਕ ਡਾਂਸ, ਫ਼ੋਕ ਸਾਂਗ, ਮੋਨੋ ਐਕਟਿੰਗ, ਸੋਲੋ ਡਾਂਸ (ਪੰਜਾਬੀ) ਫੋਕ, ਗਿੱਧਾ, ਕਵਿਤਾ, ਪੇਟਿੰਗ, ਭਾਸ਼ਣ ਆਦਿ ਮੁਕਾਬਲੇ ਕਰਵਾਏ ਗਏ।ਸ: ਛੀਨਾ ਨੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ, ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨਾਲ ਮਿਲ ਕੇ ਉਕਤ ਮੁਕਾਬਲਿਆਂ ਦੌਰਾਨ ਜੇਤੂ ਆਏ ਵਿਦਿਆਰਥੀਆਂ ਨੂੰ ਸ਼ੀਲਡਾਂ ਭੇਂਟ ਕਰਕੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।ਪ੍ਰਿੰ: ਗਿੱਲ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜੁਆਇੰਟ ਸਕਤਰ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ਼ ਤੇ ਹੋਰਨਾਂ ਸਕੂਲਾਂ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …