ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਵਲੋਂ ਨਰੋਟ ਜੈਮਲ ਸਿੰਘ ਵਿਖੇ 5
ਕਰੋੜ 55 ਲੱਖ ਰੁਪਏ ਖਰਚ ਕਰਕੇ ਵਾਟਰ ਸਪਲਾਈ ਲਗਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੈਗੀ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਨਰੋਟ ਜੈਮਲ ਸਿੰਘ ਵਿਖੇ ਵਾਟਰ ਸਪਲਾਈ ਕਾਰਜ਼ ਦਾ ਸੁਭਆਰੰਭ ਕਰਨ ਮਗਰੋਂ ਕੀਤਾ।ਨਰੇਸ਼ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਸਾਹਿਬ ਸਿੰਘ ਸਾਬਾ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਖੁਸਬੀਰ ਕਾਟਲ, ਬੱਬੀ ਕੁਮਾਰ ਬਲਾਕ ਪ੍ਰਧਾਨ, ਕਰਮ ਚੰਦ ਕੋਕੋ, ਸੰਦੀਪ ਮਹਾਜਨ ਚੀਨੂੰ ਪ੍ਰਧਾਨ, ਤਨੂੰ ਮਹਾਜਨ ਅਤੇ ਹੋਰ ਪਾਰਟੀ ਕਾਰਜਕਰਤਾ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਨਰੋਟ ਜੈਮਲ ਸਿੰਘ ਵਿਖੇ ਕਰੀਬ 5 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਡੀਪ ਬੋਰ, ਪਾਣੀ ਦੀ ਟੰਕੀ ਅਤੇ ਕਰੀਬ 11 ਕਿਲੋਮੀਟਰ ਪਾਣੀ ਲਈ ਪਾਈਪ ਲਾਈਨ ਵਿਛਾਈ ਜਾਵੇਗੀ।ਇਸ ਤੋਂ ਪਹਿਲਾ ਵੀ ਉਨ੍ਹਾਂ ਵਲੋਂ ਨਰੋਟ ਜੈਮਲ ਸਿੰਘ ਵਿਖੇ ਕਰੀਬ 17.50 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ ਸੀ, ਜੋ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵੀ ਬਹੁਤ ਸਾਰੇ ਕਾਰਜ਼ ਜੋ ਕਰੋੜਾਂ ਰੁਪਏ ਦੀ ਲਾਗਤ ਨਾਲ ਨਗਰ ਪੰਚਾਇਤ ਵਿੱਚ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਨਰੋਟ ਜੈਮਲ ਸਿੰਘ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਤੋਂ ਅੱਜ ਹਜ਼ਾਰਾਂ ਲੋਕ ਲਾਭ ਪ੍ਰਾਪਤ ਕਰ ਰਹੇ ਹਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media