Saturday, August 29, 2026

ਸ਼੍ਰੀ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਸਹਿਤ ਮਨਾਇਆ

ਉਚੇਚੇ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਸ਼੍ਰੀ ਵਾਲਮੀਕ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਸੰਗਤਾਂ ਨੂੰ ਵਧਾਈ ਦੇਣ ਉਚੇਚੇ ਤੌਰ ‘ਤੇ ਤੀਰਥ ਵਿਖੇ ਪੁੱਜੇ ਅਤੇ ਇਹਨਾਂ ਜਸ਼ਨਾ ਵਿੱਚ ਹਿੱਸਾ ਲਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਦਿ ਮਹਾਂਰਿਸ਼ੀ ਵਾਲਮੀਕਿ ਜੀ ਨੇ ਮਾਨਵਤਾ ਦੀ ਭਲਾਈ ਅਤੇ ਕਲਿਆਣ ਲਈ ਵਡਮੁੱਲਾ ਯੋਗਦਾਨ ਪਾਇਆ ਹੈ।ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਨੇ ਲਵ ਅਤੇ ਕੁਸ਼ ਨੂੰ ਸਿੱਖਿਆ ਦਿੱਤੀ ਅਤੇ ਰਮਾਇਣ ਪਾਠ ਯਾਦ ਕਰਵਾਇਆ, ਜਿਸ ਵਿੱਚ 24000 ਹਜ਼ਾਰ ਸਲੋਕ ਤੇ 7 ਕਾਂਡ ਹਨ।
ਉਹਨਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖੀ ਰਮਾਇਣ ਵਿੱਚ ਭਗਵਾਨ ਰਾਮ ਚੰਦਰ ਜੀ ਦੁਆਰਾ ਰਾਵਣ ਨੂੰ ਮਾਰਨ ਬਾਰੇ ਦੱਸਿਆ ਗਿਆ ਹੈ, ਜਿਸ ਨੂੰ ਬੁਰਾਈ ਉਤੇ ਚੰਗਿਆਈ ਦੀ ਜਿੱਤ ਦੇ ਤਿਉਹਾਰ ਦੁਸਹਿਰੇ ਦੇ ਰੂਪ ਵਿੱਚ ਮਨਾਉਦੇ ਹਾਂ ਤੇ ਭਗਵਾਨ ਰਾਮ ਦੇ ਅਯੁੱਧਿਆ ਵਾਪਸ ਵਰਤਣ ਬਾਰੇ ਵੀ ਦੱਸਿਆ ਹੈ, ਜਿਸ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੇ ਰੱਪ ਵਿਚ ਮਨਾਇਆ ਜਾਂਦਾ ਹੈ।ਉਹਨਾਂ ਕਿਹਾ ਕਿ ਅਸੀਂ ਭਗਵਾਨ ਵਾਲਮੀਕਿ ਜੀ ਦੁਆਰਾ ਦਰਸਾਏ ਗਏ ਮਾਰਗ ‘ਤੇ ਚੱਲ ਕੇ ਜਿੱਥੇ ਆਪਣਾ ਜੀਵਨ ਸਫਲਾ ਕਰ ਸਕਦੇ ਹਾਂ ਉਥੇ ਸਮਾਜ ਦੇ ਭਲੇ ਲਈ ਵੱਡਾ ਯੋਗਦਾਨ ਵੀ ਪਾ ਸਕਦੇ ਹਾਂ।ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …