ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਜੋ ਧਾਰਮਿਕ ਸਜ਼ਾ
ਲਗਾਈ ਗਈ ਹੈ, ਉਸ ਨੂੰ ਨਿਭਾਉਂਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਵਿਖੇ ਇੱਕ ਵਿਅਕਤੀ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਸ਼ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦੇ ਸਮੁੱਚੇ ਅਹੁੱਦੇਦਾਰਾਂ ਅਤੇ ਵਰਕਰਾਂ ਨੇ ਨਿੰਦਾ ਕੀਤੀ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ ਕਿ ਇਸ ਹਮਲੇ ਨੇ ਪੰਜਾਬ ਸਰਕਾਰ ਦੇ ਨਿਕੰਮੇਪਣ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਖੁਦ ਪੰਜਾਬ ਦੇ ਗ੍ਰਹਿ ਮੰਤਰੀ ਵੀ ਹਨ, ਇਸ ਹਮਲੇ ਦੀ ਨੈਤਿਕ ਜਿੰਮੇਵਾਰੀ ਕਬੂਲ ਕਰਕੇ ਆਪਣੇ ਅਹੁੱਦੇ ਤੋਂ ਅਸਤੀਫਾ ਦੇਣ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media