Monday, June 22, 2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁੱਖਦਾਈ ਹੈ।ਹਿੰਸਕ ਪ੍ਰਵਿਰਤੀ ਨਾਲ ਕੀਤਾ ਗਿਆ ਹਮਲਾ ਸ੍ਰੀ ਦਰਬਾਰ ਸਾਹਿਬ ਦੀ ਧਾਰਮਿਕ ਆਭਾ ’ਤੇ ਵੀ ਹਮਲਾ ਕਿਹਾ ਜਾ ਸਕਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੀ ਧਾਰਮਿਕ ਤਨਖ਼ਾਹ ਪੂਰੀ ਕਰਨ ਦੌਰਾਨ ਸੁਖਬੀਰ ਸਿੰਘ ਬਾਦਲ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਸਿੱਧੇ ਤੌਰ ’ਤੇ ਤੌਹੀਨ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬਾਦਲ ’ਤੇ ਹੋਇਆ ਇਹ ਹਮਲਾ ਪੰਜਾਬ ਸਰਕਾਰ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਅਤੇ ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤਾਂ ’ਤੇ ਵੀ ਵੱਡੇ ਸਵਾਲ ਪੈਦਾ ਕਰਦਾ ਹੈ।ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਧਾਰਮਿਕ ਸੇਵਾ ਦੌਰਾਨ ਹਰ ਅਕਾਲੀ ਆਗੂ ਦੀ ਸੁਰੱਖਿਆ ਯਕੀਨੀ ਬਣਾਏ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …